ਮੁੰਬਈ : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਸ਼ੱਕੀ ਹਾਲਾਤਾਂ ਵਿਚ ਮੁੰਬਈ ਸਥਿਤ ਆਪਣੇ ਘਰ ਵਿਚ ਖ਼ੁਦਕੁਸ਼ੀ ਕਰ ਲਈ ਹੈ। ਮੁੱਢਲੀ ਜਾਂਚ ‘ਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਫਾਹਾ ਲਿਆ ਹੈ। ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਐਮ.ਐੱਸ ਧੋਨੀ ਦੀ ਅਨਟੋਲਡ ਸਟੋਰੀ ਅਤੇ ਪੀ.ਕੇ ਸਮੇਤ ਕਈ ਯਾਦਗਾਰੀ ਫ਼ਿਲਮਾਂ ‘ਚ ਕੰਮ ਕੀਤਾ ਹੈ।
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਕਈ ਪ੍ਰਸ਼ੰਸਕ ਅਤੇ ਬਾਲੀਵੁੱਡ ਸਿਤਾਰੇ ਸੋਸ਼ਲ ਮੀਡੀਆ ‘ਤੇ ਅਦਾਕਾਰ ਸੁਸ਼ਾਂਤ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਕਸ਼ੇ ਕੁਮਾਰ ਨੇ ਸੁਸ਼ਾਂਤ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਟ ਕੀਤੀ ਅਤੇ ਲਿਖਿਆ, ‘ਮੈਂ ਇਸ ਖ਼ਬਰ ਤੋਂ ਹੈਰਾਨ ਹਾਂ।’ ਇਸ ਦੇ ਨਾਲ ਹੀ ਅਕਸ਼ੇ ਨੇ ਫਿਲਮ ‘ਛਿਛੋਰਾ’ ਦਾ ਵੀ ਜ਼ਿਕਰ ਕੀਤਾ ਹੈ। ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਰਿਤੇਸ਼ ਦੇਸ਼ਮੁਖ ਅਤੇ ਰਿਚਾ ਚੱਢਾ ਨੇ ਵੀ ਸੋਸ਼ਲ ਮੀਡੀਆ ‘ਤੇ ਸੁਸ਼ਾਂਤ ਸਿੰਘ ਰਾਜਪੂਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਹੈ।
Honestly this news has left me shocked and speechless…I remember watching #SushantSinghRajput in Chhichhore and telling my friend Sajid, its producer how much I’d enjoyed the film and wish I’d been a part of it. Such a talented actor…may God give strength to his family 🙏🏻
— Akshay Kumar (@akshaykumar) June 14, 2020
https://twitter.com/RichaChadha/status/1272097884888920064
Shocked beyond words !!!! #SushantSinghRajput no more …. deeply saddened!!
— Riteish Deshmukh (@Riteishd) June 14, 2020
ਪੁਲਿਸ ਰਿਪੋਰਟ ਅਨੁਸਾਰ, ਸੁਸ਼ਾਂਤ ਪਿਛਲੇ ਛੇ ਮਹੀਨਿਆਂ ਤੋਂ ਡਿਪਰੈਸ਼ਨ ਦਾ ਸ਼ਿਕਾਰ ਸਨ। ਦੱਸ ਦਈਏ ਕਿ ਹਾਲ ਹੀ ‘ਚ ਸੁਸ਼ਾਂਤ ਸਿੰਘ ਰਾਜਪੂਤ ਦੀ ਮੈਨੇਜਰ ਦਿਸ਼ਾ ਦੀ ਵੀ ਮੌਤ ਹੋ ਗਈ ਸੀ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਪਾਇਆ ਹੈ ਕਿ ਦਿਸ਼ਾ ਦੀ ਮੌਤ ਸਾਜਿਸ਼ ਸੀ ਜਾਂ ਆਤਮ ਹੱਤਿਆ।