ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਮਾਮਲੇ ਤੇਜੀ ਨਾਲ ਵਧਣ ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਲਾਕਡਾਊਨ ਵਧਾਉਣ ਦੇ ਕਿਆਸ ਲਗਾਏ ਜਾ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਦਾ ਖੰਡਨ ਕਰਦੇ ਹੋਏ ਕਿਹਾ ਕਿ ਦਿੱਲੀ ਵਿੱਚ ਲਾਕਡਾਊਨ ਵਧਾਉਣ ਦੀ ਕੋਈ ਯੋਜਨਾ ਨਹੀਂ ਹੈ। ਕੇਜਰੀਵਾਲ ਨੇ ਟਵੀਟ ਦੇ ਜ਼ਰੀਏ ਇਹ ਜਾਣਕਾਰੀ ਦਿੱਤੀ ਹੈ। ਦਿੱਲੀ ਵਿੱਚ ਕੋਰੋਨਾਵਾਇਰਸ ਸੰਕਰਮਿਤਾਂ ਦੀ ਕੁੱਲ ਗਿਣਤੀ 41,000 ਪਾਰ ਪਹੁੰਚ ਗਈ ਹੈ ਉਥੇ ਹੀ, 1300 ਤੋਂ ਜ਼ਿਆਦਾ ਲੋਕਾਂ ਦੀ ਹੁਣ ਤੱਕ ਜਾਨ ਜਾ ਚੁੱਕੀ ਹੈ।
ਇਸ ਤੋਂ ਪਹਿਲਾਂ 18 ਜੂਨ ਤੋਂ ਦੇਸ਼ ਭਰ ਵਿੱਚ ਲਾਕਡਾਊਨ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਸੀ। ਜਿਸ ‘ਤੇ ਐਤਵਾਰ ਨੂੰ ਪੀਆਈਬੀ ਵੱਲੋਂ ਸਪਸ਼ਟੀਕਰਨ ਦਿੱਤਾ ਗਿਆ। ਪੀਆਈਬੀ ਨੇ ਟਵੀਟ ਵਿੱਚ ਕਿਹਾ, ਇਹ ਝੂਠੀ ਖਬਰ ਹੈ। ਇਸ ਤਰ੍ਹਾਂ ਦੀ ਕਿਸੇ ਵੀ ਯੋਜਨਾ ‘ਤੇ ਵਿਚਾਰ ਨਹੀਂ ਹੋ ਰਿਹਾ ਹੈ ਅਫਵਾਹਾਂ ਤੋਂ ਬਚੋ।
Many people are speculating whether another lockdown in Delhi in being planned. There are no such plans.
— Arvind Kejriwal (@ArvindKejriwal) June 15, 2020
ਸਿਹਤ ਮੰਤਰਾਲੇ ਵਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿੱਚ ਇਸ ਵਾਇਰਸ ਨਾਲ ਸੰਕਰਮਿਤਾਂ ਦੀ ਗਿਣਤੀ 3,32,424 ਹੋ ਗਈ ਹੈ। ਸੋਮਵਾਰ ਦੀ ਸਵੇਰੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 11,502 ਨਵੇਂ ਮਾਮਲੇ ਸਾਹਮਣੇ ਆਏ ਅਤੇ 325 ਲੋਕਾਂ ਦੀ ਮੌਤ ਹੋਈ। ਦੇਸ਼ ‘ਚ ਹੁਣ ਤੱਕ 9,520 ਲੋਕਾਂ ਦੀ ਮੌਤ ਹੋ ਚੁੱਕੀ ਹੈ, ਹਾਲਾਂਕਿ 1,69,798 ਮਰੀਜ਼ ਇਸ ਬੀਮਾਰੀ ਨੂੰ ਮਾਤ ਦੇਣ ਵਿੱਚ ਸਫਲ ਹੋਏ ਹਨ। ਰਿਕਵਰੀ ਰੇਟ ਵਿੱਚ ਮਾਮੂਲੀ ਵਾਧੇ ਦੇ ਨਾਲ ਇਹ ਦਰ 51.07 ਫ਼ੀਸਦੀ ‘ਤੇ ਪਹੁੰਚ ਗਈ ਹੈ।
ਪੰਜਾਬੀ ਤੇ ਅੰਗਰੇਜ਼ੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਆਪਣੇ ਫੋਨ ‘ਤੇ ਐਪ ਡਾਊਨਲੋਡ ਕਰੋ: