ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਜੀ ਦੀ ਕੋਵਿਡ-19 ਕਾਰਨ ਹੋਈ ਮੌਤ ਦੇ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਬਾਅਦ ਵੇਰਕਾ ਪੁਲਿਸ ਨੇ ਖੁਲਾਸਾ ਕੀਤਾ ਹੈ। ਉਨਾਂ ਦੱਸਿਆ ਕਿ 40 ਲੋਕਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਸੀ ਜਿਨ੍ਹਾਂ ਨੇ ਪਿੰਡ ਦੇ ਸ਼ਮਸ਼ਾਨਘਾਟ ‘ਚ ਉਨ੍ਹਾਂ ਦੇ ਸਸਕਾਰ ਦੀ ਇਜਾਜ਼ਤ ਨਹੀਂ ਦਿੱਤੀ ਸੀ।
ਵੇਰਕਾ ਦੇ ਐਸਐਚਓ ਨਿਸ਼ਾਨ ਸਿੰਘ ਨੇ ਪੁਸ਼ਟੀ ਕੀਤੀ ਕਿ ਨਵਾਂਸ਼ਹਿਰ ਸਥਿਤ ਸਮਾਜਿਕ ਅਤੇ ਆਰਟੀਆਈ ਕਾਰਕੁਨ ਪਰਵਿੰਦਰ ਸਿੰਘ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਭੇਜੀ ਸ਼ਿਕਾਇਤ ਦੇ ਅਧਾਰ ਤੇ 9 ਅਪ੍ਰੈਲ ਨੂੰ 40 ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਜਿਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਖਾਲਸਾ ਜੀ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ
ਉੱਥੇ ਹੀ ਦੂਜੇ ਪਾਸੇ ਨਿਰਮਲ ਸਿੰਘ ਖਾਲਸਾ ਜੀ ਦੇ ਪਰਿਵਾਰ ਵੱਲੋਂ ਕੀਤੀ ਗਈ ਡਾਕਟਰੀ ਲਾਪਰਵਾਹੀ ਦੇ ਦੋਸ਼ਾਂ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ। ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਰਾਜ ਕਮਲ ਚੌਧਰੀ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।