ਨਵੀਂ ਦਿੱਲੀ: ਲੱਦਾਖ ਦੀ ਗਲਵਾਨ ਘਾਟੀ ਵਿੱਚ ਭਾਰਤ-ਚੀਨ ਫੌਜ ਦੇ ਵਿੱਚ ਹਿੰਸਕ ਝੜਪ ‘ਚ ਤਿੰਨ ਭਾਰਤੀ ਜਵਾਨ ਸ਼ਹੀਦ ਹੋ ਗਏ ਹਨ। ਇਨ੍ਹਾਂ ਵਿੱਚ ਇੱਕ ਫੌਜ ਦੇ ਅਫਸਰ ਵੀ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸੋਮਵਾਰ ਰਾਤ ਦੀ ਹੈ। 1975 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਭਾਰਤ-ਚੀਨ ਸਰਹੱਦ ‘ਤੇ ਕਿਸੇ ਫੌਜੀ ਦੀ ਸ਼ਹਾਦਤ ਹੋਈ ਹੈ।
ਪਿਛਲੇ ਲਗਭਗ ਦੋ ਮਹੀਨੇ ਤੋਂ ਭਾਰਤ ਅਤੇ ਚੀਨ ਫੌਜ ਦੇ ਵਿੱਚ ਲੱਦਾਖ ਵਿੱਚ ਤਣਾਅ ਚੱਲ ਰਿਹਾ ਹੈ। ਭਾਰਤ ਵੱਲੋਂ ਸੜਕ ਉਸਾਰੀ ਦਾ ਕੰਮ ਕੀਤੇ ਜਾਣ ‘ਤੇ ਇਤਰਾਜ਼ ਜਤਾਉਂਦੇ ਹੋਏ ਵੱਡੀ ਗਿਣਤੀ ਵਿੱਚ ਚੀਨੀ ਫੌਜੀ ਇੱਥੇ ਆ ਗਏ ਸਨ ਤੇ ਦੋਵਾਂ ਦੇਸ਼ਾਂ ਵਿੱਚ ਗੱਲਬਾਤ ਚੱਲ ਰਹੀ ਸੀ। ਦੋਵੇਂ ਦੇਸ਼ਾਂ ਦੇ ਫੌਜੀ ਪਿੱਛੇ ਹਟਣ ਦੀਆਂ ਖਬਰਾਂ ਆ ਰਹੀਆਂ ਸਨ ਅਤੇ ਮੰਨਿਆ ਜਾ ਰਿਹਾ ਸੀ ਕਿ ਜਲਦ ਹੀ ਇਹ ਤਣਾਅ ਖਤਮ ਹੋ ਜਾਵੇਗਾ।
ਰਿਪੋਰਟਾਂ ਮੁਤਾਬਕ ਸੋਮਵਾਰ ਰਾਤ ਲੱਦਾਖ ਦੀ ਗਲਵਾਨ ਘਾਟੀ ਵਿੱਚ ਭਾਰਤ ਅਤੇ ਚੀਨ ਦੀ ਫੌਜ ਵਿੱਚ ਹਿੰਸਕ ਝੜਪ ਹੋਈ। ਇਸ ਵਿੱਚ ਭਾਰਤੀ ਫੌਜ ਦੇ ਇੱਕ ਅਫਸਰ ਅਤੇ ਦੋ ਜਵਾਨ ਸ਼ਹੀਦ ਹੋ ਗਏ। ਦੋਵਾਂ ਦੇਸ਼ਾਂ ਦੇ ਫੌਜ ਦੇ ਉੱਚ ਅਧਿਕਾਰੀ ਮੌਕੇ ਉੱਤੇ ਗੱਲਬਾਤ ਕਰਕੇ ਹਾਲਤ ਨੂੰ ਸੰਭਾਲਣ ਵਿੱਚ ਲੱਗੇ ਹਨ।
ਪੰਜਾਬੀ ਤੇ ਅੰਗਰੇਜ਼ੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਆਪਣੇ ਫੋਨ ‘ਤੇ ਐਪ ਡਾਊਨਲੋਡ ਕਰੋ: