ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਸਦਮੇ ‘ਚ ਆਏ ਇੱਕ ਪਰਿਵਾਰਿਕ ਮੈਂਬਰ ਨੇ ਵੀ ਤੋੜਿਆ ਦਮ

TeamGlobalPunjab
1 Min Read

ਨਿਊਜ਼ ਡੈਸਕ: ਬਾਲੀਵੁਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ‘ਤੇ ਹਾਲੇ ਪਰਿਵਾਰ ਨੂੰ ਵਿਸ਼ਵਾਸ ਵੀ ਨਹੀਂ ਹੋ ਰਿਹਾ ਸੀ ਕਿ ਉਨ੍ਹਾਂ ‘ਤੇ ਇੱਕ ਹੋਰ ਦੁੱਖਾਂ ਦਾ ਪਹਾੜ ਟੁੱਟ ਗਿਆ। ਦਰਅਸਲ ਸੁਸ਼ਾਂਤ ਸਿੰਘ ਦੀ ਭਾਬੀ ਸੁਧਾ ਦੇਵੀ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਸੁਸ਼ਾਂਤ ਦੀ ਮੌਤ ਕਾਰਨ ਸਦਮੇ ਵਿੱਚ ਸਨ।

ਜਾਣਕਾਰੀ ਅਨੁਸਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਚਚੇਰੇ ਭਰਾ ਅਮਰੇਂਦਰ ਸਿੰਘ ਦੀ ਪਤਨੀ ਸੁਧਾ ਦਾ ਦੇਹਾਂਤ ਉਸ ਵੇਲੇ ਹੋਇਆ ਜਦੋਂ ਮੁੰਬਈ ਵਿੱਚ ਸੁਸ਼ਾਂਤ ਦਾ ਅੰਤਿਮ ਸਸਕਾਰ ਕੀਤਾ ਜਾ ਰਿਹਾ ਸੀ। ਸੁਸ਼ਾਂਤ ਦੇ ਖੁਦਕੁਸ਼ੀ ਕਰਨ ਦੀ ਖਬਰ ਸੁਣਨ ਤੋਂ ਬਾਅਦ ਹੀ ਉਹ ਸਦਮੇ ਵਿੱਚ ਸਨ ਅਤੇ ਉਨ੍ਹਾਂ ਨੇ ਖਾਣਾ -ਪੀਣਾ ਛੱਡ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਕੁੱਝ ਸਮੇਂ ਤੋਂ ਸੁਧਾ ਬੀਮਾਰ ਸਨ। ਐਤਵਾਰ ਨੂੰ ਜਿਵੇਂ ਹੀ ਉਨ੍ਹਾਂ ਨੇ ਸੁਸ਼ਾਂਤ ਦੀ ਮੌਤ ਦੀ ਖਬਰ ਸੁਣੀ ਉਨ੍ਹਾਂ ਦੀ ਹਾਲਤ ਹੋਰ ਵੀ ਵਿਗੜਨ ਲੱਗੀ। ਉਹ ਵਾਰ- ਵਾਰ ਬੇਹੋਸ਼ ਹੋ ਰਹੀ ਸਨ। ਦੱਸ ਦਈਏ ਸੁਧਾ ਅਤੇ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੇ ਜੱਦੀ ਪਿੰਡ ਪੂਰਨੀਆ ‘ਚ ਰਹਿੰਦਾ ਹੈ।

Share This Article
Leave a Comment