ਚੀਨੀ ਫੌਜ ਨਾਲ ਹੋਈ ਝੜਪ ‘ਚ ਸ਼ਹੀਦ ਹੋਏ ਜਵਾਨਾਂ ਨੂੰ ਕੈਪਟਨ ਨੇ ਦਿੱਤੀ ਸ਼ਰਧਾਂਜਲੀ

TeamGlobalPunjab
1 Min Read

ਮਾਨਸਾ/ਸੰਗਰੂਰ: ਚੀਨੀ ਫੌਜ ਨਾਲ ਹੋਈ ਮੁੱਠਭੇੜ ‘ਚ ਪੰਜਾਬ ਦੇ ਕੁੱਲ ਚਾਰ ਜਵਾਨ ਸ਼ਹੀਦ ਹੋਏ ਹਨ। ਦੋ ਜਵਾਨਾਂ ਦੇ ਮ੍ਰਿਤਕ ਸਰੀਰ ਗੁਰਦਾਸਪੁਰ ਦੇ ਸਤਨਾਮ ਸਿੰਘ , ਪਟਿਆਲਾ ਦੇ ਮਨਦੀਪ ਸਿੰਘ ਬੀਤੇ ਦਿਨੀਂ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਪਹੁੰਚ ਗਏ ਸਨ।

ਜਦਕਿ ਦੋ ਜਵਾਨ ਸੰਗਰੂਰ ਦੇ ਗੁਰਬਿੰਦਰ ਸਿੰਘ ਅਤੇ ਮਾਨਸਾ ਦੇ ਗੁਰਤੇਜ ਸਿੰਘ ਦੀ ਮ੍ਰਿਤਕ ਦੇਹ ਅੱਜ ਲਿਆਈ ਜਾ ਰਹੀ ਹੈ। ਸ਼ਹੀਦਾਂ ਦੇ ਪਿੰਡਾਂ ‘ਚ ਸੋਗ ਦੀ ਲਹਿਰ ਹੈ,  ਲੋਕ ਸ਼ਹੀਦਾਂ ਦੇ ਅੰਤਿਮ ਦਰਸ਼ਨਾਂ ਲਈ ਇੱਕਠੇ ਹੋਏ ਹਨ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਲਵਾਨ ਘਾਟੀ ਲਦਾਖ਼ ਵਿਖੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਕੈਪਟਨ ਨੇ ਟਵੀਟ ਕਰਦੇ ਹੋਏ ਲਿਖਿਆ ਸੰਗਰੂਰ ਤੋਂ ਸਿਪਾਹੀ ਗੁਰਬਿੰਦਰ ਸਿੰਘ, ਮਾਨਸਾ ਤੋਂ ਗੁਰਤੇਜ ਸਿੰਘ ਅਤੇ ਹਮੀਰਪੁਰ ਤੋਂ ਅੰਕੁਸ਼ ਦੀ ਛੋਟੀ ਉਮਰੇ ਹੀ ਮਹਾਨ ਕੁਰਬਾਨੀ ਨੂੰ ਸਲਾਮ।

Share This Article
Leave a Comment