ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਆਲ ਪਾਰਟੀ ਮੀਟਿੰਗ ਸੱਦੀ ਗਈ ਸੀ ਜਿਸ ਦੇ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਕਿਸਾਨ ਆਰਡੀਨੈਂਸ ਦੇ ਖ਼ਿਲਾਫ਼ ਵਿਚਾਰ ਚਰਚਾ ਕੀਤੀ ਗਈ।
ਕਾਂਗਰਸ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਅਤੇ ਬੀਜੇਪੀ ਨੂੰ ਛੱਡ ਕੇ ਬਾਕੀ ਸਾਰੀ ਪਾਰਟੀਆਂ ਪੰਜਾਬ ਸਰਕਾਰ ਦੇ ਨਾਲ ਹਨ ਜਦਕਿ ਸੁਖਬੀਰ ਸਿੰਘ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ।
ਸਰਬ ਪਾਰਟੀ ਮੀਟਿੰਗ ਖਤਮ ਹੋਣ ਉਪਰੰਤ ਸੁਨੀਲ ਜਾਖੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਲੋਕਾਂ ਦੀਆਂ ਵੋਟਾਂ ਦੀ ਚਿੰਤਾ ਅਤੇ ਕੇਂਦਰ ਦੇ ਵਿੱਚ ਕੁਰਸੀ ਦੀ ਚਿੰਤਾ ਵੀ ਸਤਾ ਰਹੀ ਹੈ।
ਸੁਖਬੀਰ ਸਿੰਘ ਬਾਦਲ ਹਾਲੇ ਤੱਕ ਇਹ ਫੈਸਲਾ ਨਹੀਂ ਕਰ ਸਕੇ ਕਿ ਉਹ ਪੰਜਾਬ ਦੀ ਜਨਤਾ ਦੇ ਨਾਲ ਹਨ ਜਾਂ ਫਿਰ ਉਨ੍ਹਾਂ ਨੂੰ ਕੁਰਸੀ ਪਿਆਰੀ ਹੈ