ਲੰਦਨ: ਬ੍ਰਿਟੇਨ ‘ਚ ਇੱਕ ਵਾਰ ਫਿਰ ਚਾਕੂ ਨਾਲ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਸਕਾਟਲੈਂਡ ਦੇ ਗਲਾਸਗੋ ਸ਼ਹਿਰ ਦੀ ਵੈਸਟ ਜਾਰਜ ਸਟ੍ਰੀਟ ‘ਚ ਇੱਕ ਵਿਅਕਤੀ ਵੱਲੋਂ ਚਾਕੂ ਨਾਲ ਕੀਤੇ ਗਏ ਹਮਲੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਹਮਲਾਵਰ ਨੂੰ ਮੌਕੇ ‘ਤੇ ਹੀ ਮਾਰ ਗਿਰਾਇਆ। ਹਾਲਾਂਕਿ ਅਜੇ ਤੱਕ ਹਮਲਾਵਰ ਦੀ ਕੋਈ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਦਾ ਮੰਨਣਾ ਹੇ ਕਿ ਇਹ ਕੋਈ ਅੱਤਵਾਦੀ ਘਟਨਾ ਨਹੀਂ ਹੈ।
ਸਕਾਟਿਸ਼ ਪੁਲਿਸ ਫੈਡਰੇਸ਼ਨ ਨੇ ਦੱਸਿਆ ਕਿ ਹਮਲੇ ਦੌਰਾਨ ਇੱਕ ਪੁਲਿਸ ਅੀਧਕਾਰੀ ਵੀ ਜ਼ਖਮੀ ਹੋਇਆ ਹੈ। ਪੁਲਿਸ ਅਧਿਕਾਰੀ ਦੀ ਹਾਲਤ ਹੁਣ ਸਥਿਰ ਹੈ। ਸਕਾਟਲੈਂਡ ਦੇ ਨਿਆਂ ਮੰਤਰੀ ਹਮਜ਼ਾ ਯੂਸਫ ਨੇ ਟਵੀਟ ਕੀਤਾ ਕਿ ਸਰਕਾਰ ਨੂੰ ਇਸ ਘਟਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਘਟਨਾ ਸਥਾਨ ‘ਤੇ ਮੌਜੂਦ ਇੱਕ ਨੌਜਵਾਨ ਨੇ ਦੱਸਿਆਂ ਹੈ ਕਿ ਉਸ ਨੇ ਚਾਰ ਲੋਕਾਂ ਨੂੰ ਖੂਨ ਨਾਲ ਲੱਥ-ਪੱਥ ਦੇਖਿਆ, ਜਿਨ੍ਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਸੀ। ਇੱਕ ਅਫਰੀਕੀ ਮੂਲ ਦਾ ਆਦਮੀ ਜ਼ਮੀਨ ‘ਤੇ ਪਿਆ ਸੀ। ਉਸ ਦੇ ਸਰੀਰ ‘ਤੇ ਕਾਫੀ ਜ਼ਖਮ ਸਨ, ਦੱਸਿਆ ਜਾ ਰਿਹਾ ਹੈ ਕਿ ਉਹ ਹਮਲਾਵਰ ਸੀ ਜਿਸ ਨੂੰ ਪੁਲਿਸ ਨੇ ਗੋਲੀ ਮਾਰੀ ਗਈ ਹੈ। ਪੁਲਿਸ ਨੇ ਵੈਸਟ ਜਾਰਜ ਸਟ੍ਰੀਟ ਦੇ ਇਲਾਕ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ।
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀ ਹਮਦਰਦੀ ਸਾਰੇ ਪੀੜਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਸੁਰੱਖਿਆ ਬਲਾਂ ਦਾ ਵੀ ਧੰਨਵਾਦ ਕੀਤਾ ਹੈ।
Deeply saddened by the terrible incident in Glasgow, my thoughts are with all the victims and their families.
Thank you to our brave emergency services who are responding.
— Boris Johnson (@BorisJohnson) June 26, 2020
ਦੱਸ ਦਈਏ ਕਿ ਬੀਤੀ 20 ਜੂਨ ਨੂੰ ਬ੍ਰਿਟੇਨ ਦੀ ਰਾਜਧਾਨੀ ਲੰਦਨ ਤੋਂ 65 ਕਿਲੋਮੀਟਰ ਦੂਰ ਸਥਿਤ ਰੀਡਿੰਗ ਸ਼ਹਿਰ ਦੇ ਇੱਕ ਪਾਰਕ ‘ਚ ਚਾਕੂਬਾਜ਼ੀ ਦੀ ਘਟਨਾ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖਮੀ ਹੋ ਗਏ ਸਨ। ਪੁਲਿਸ ਨੇ ਇਸ ਘਟਨਾ ‘ਚ ਦੋਸ਼ੀ 29 ਸਾਲਾ ਇੱਕ ਲੀਬੀਆਈ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਸੀ। ਸਥਾਨਕ ਟੇਮਸ ਵੈਲੀ ਪੁਲਿਸ ਨੇ ਇਸ ਘਟਨਾ ਦੀ ਜਾਂਚ ਤੋਂ ਬਾਅਦ ਇੱਕ ਬਿਆਨ ‘ਚ ਇਸ ਹਮਲੇ ਨੂੰ ਅੱਤਵਾਦੀ ਘਟਨਾ ਮੰਨਿਆ ਸੀ।