ਫਰੀਦਕੋਟ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡਾਂ ਦੀ ਜਾਂਚ ਲਈ ਬਣਾਈ ਗਈ ਐਸ.ਆਈ.ਟੀ. ਵੱਲੋਂ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਅਤੇ ਬੇਅਦਬੀਆਂ ਕਰਨ ਦੇ ਮਾਮਲੇ ‘ਚ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਗ੍ਰਿਫ਼ਤਾਰੀਆਂ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਕੀਤੀਆਂ ਹਨ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਸੁਖਜਿੰਦਰ ਸਿੰਘ, ਬਲਜੀਤ ਸਿੰਘ, ਨਰਿੰਦਰ ਸ਼ਰਮਾ, ਨੀਲਾ, ਭੋਲਾ, ਰਣਜੀਤ ਅਤੇ ਨਿਸ਼ਾਨ ਸ਼ਾਮਲ ਹਨ। ਇਹ ਸਾਰੇ ਹੀ ਫ਼ਰੀਦਕੋਟ ਜ਼ਿਲ੍ਹੇ ਨਾਲ ਸੰਬੰਧਤ ਹਨ ਅਤੇ ਸਾਰੇ ਹੀ ਡੇਰਾ ਪ੍ਰੇਮੀ ਦੱਸੇ ਜਾ ਰਹੇ ਹਨ।
ਦੱਸਣਯੋਗ ਹੈ ਕਿ ਫ਼ਰੀਦਕੋਟ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ ਪਹਿਲੀ ਜੂਨ, 2015 ਨੂੰ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾਲ ਸਬੰਧਤ ਹੈ ਬਾਅਦ ਲਗਾਤਾਰ ਬੇਅਦਬੀਆਂ ਦੇ ਮਾਮਲੇ ਸਾਹਮਣੇ ਆਉਣ ਲੱਗੇ ਜਿੳ ਨਾਲ ਸਿੱਖ ਭਾਈਚਾਰੇ ਨੂੰ ਡੂੰਘੀ ਸੱਟ ਲੱਗੀ ਸੀ।