ਸਿੰਗਾਪੁਰ : ਸਿੰਗਾਪੁਰ ‘ਚ ਅੱਜ ਮੰਗਲਵਾਰ ਸਵੇਰੇ 4.24 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.1 ਮਾਪੀ ਗਈ। ਭੂਚਾਲ ਦਾ ਕੇਂਦਰ 142 ਕਿਲੋਮੀਟਰ ਦੱਖਣ ਪੂਰਬ ਵਿੱਚ ਸੇਮਰੰਗ ਰਿਹਾ।
ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਨਾਲ ਕਿਸੇ ਦੇ ਜਾਨੀ ਜਾਂ ਮਾਲੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ।