ਨਵੀਂ ਦਿੱਲੀ : ਕੌਂਸਲ ਫਾਰ ਦਾ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮਿਨੇਸ਼ਨ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਅੱਜ ਖਤਮ ਹੋਣ ਜਾ ਰਿਹਾ ਹੈ। ਆਈ.ਸੀ.ਐੱਸ.ਈ. ਬੋਰਡ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨ ਕਰਨ ਜਾ ਰਿਹਾ ਹੈ। ਇਹ ਨਤੀਜੇ ਅੱਜ ਦੁਪਹਿਰ 3 ਵਜੇ ਜਾਰੀ ਕੀਤੇ ਜਾਣਗੇ।
ਆਈ.ਸੀ.ਐੱਸ.ਈ. ਬੋਰਡ ਨੇ ਦੱਸਿਆ ਕਿ ਪ੍ਰੀਖਿਆਰਥੀਆਂ ਦੇ ਨਤੀਜੇ ਕੌਂਸਲ ਦੀ ਵੈੱਬਸਾਈਟ ‘ਤੇ ਅਪਲੋਡ ਕੀਤੇ ਜਾਣਗੇ ਅਤੇ ਪ੍ਰੀਖਿਆਰਥੀ ਆਪਣੇ ਨਤੀਜੇ ਅੱਜ ਦੁਪਿਹਰ 3 ਵਜੇ ਤੋਂ ਬਾਅਦ ਕੌਂਸਲ ਦੀ ਵੈੱਬਸਾਈਟ ‘ਤੇ ਚੈੱਕ ਕਰ ਸਕਦੇ ਹਨ।
ਦੱਸ ਦਈਏ ਕਿ ਕੋਰੋਨਾ ਮਹਾਮਾਰੀ ਦੇ ਚੱਲਦੇ ਆਈ.ਸੀ.ਐੱਸ.ਸੀ ਅਤੇ ਆਈ.ਐੱਸ.ਸੀ. ਨੇ 19 ਮਾਰਚ ਤੋਂ ਲੈ ਕੇ 31 ਮਾਚਚ ਦਰਮਿਆਨ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਸੀ। ਕੌਂਸਲ ਨੇ ਪਿਛਲੇ ਮਹੀਨੇ ਸੁਪਰੀਮ ਕੋਰਟ ‘ਚ ਇਹ ਦੱਸਿਆ ਸੀ ਕਿ ਬੋਰਡ ਬਾਕੀ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਲਈ ਤਿਆਰ ਹੈ। ਇਸ ਦੇ ਨਾਲ ਹੀ ਕੌਂਸਲ ਨੇ ਅੰਦਰੂਨੀ ਮੁਲਾਂਕਣ ਦੇ ਆਧਾਰ ‘ਤੇ ਵਿਦਿਆਰਥੀਆਂ ਦੇ ਨਤੀਜੇ ਜਾਰੀ ਕਰਨ ਦੀ ਗੱਲ ਵੀ ਕਹੀ ਸੀ।