ਮੁਹਾਲੀ: ਆਈਏਐਸ ਅਫਸਰ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਦੇ ਮਾਮਲੇ ‘ਚ ਸੈਣੀ ਦੀ ਜ਼ਮਾਨਤ ਰਜਨੀਸ਼ ਗਰਗ ਦੀ ਅਦਾਲਤ ਨੇੇ ਰੱਦ ਕਰ ਦਿੱਤੀ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿਚ ਸੁਮੇਧ ਸੈਣੀ, ਸ਼ਿਕਾਇਤਕਰਤਾ ਅਤੇ ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਵੱਲੋਂ ਭਖਵੀਂ ਬਹਿਸ ਕੀਤੀ ਗਈ।
ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਅੱਜ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਸੁਮੇਧ ਸੈਣੀ ਨੂੰ ਧਾਰਾ 302 ‘ਚ ਮਿਲੀ ਕੱਚੀ ਜ਼ਮਾਨਤ ਖ਼ਾਰਜ ਕਰ ਦਿੱਤੀ।
ਇਸ ਤੋਂ ਪਹਿਲਾਂ ਅਦਾਲਤ ਨੇ ਸਾਲ 1991 ਵਿੱਚ ਲਾਪਤਾ ਹੋਏ ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਸੈਣੀ ਨੂੰ ਕੱਚੀ ਜ਼ਮਾਨਤ ਦੇ ਦਿੱਤੀ ਸੀ, ਜਿਸਨੂੰ ਅੱਜ ਰੱਦ ਕਰ ਦਿੱਤਾ ਗਿਆ ਹੈ। ਸੈਣੀ ਦੇ ਖਿਲਾਫ ਇਸ ਸਾਲ ਮਈ ਵਿੱਚ ਮੁਹਾਲੀ ਦੇ ਮਟੌਰ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ।