ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਕੁੱਲ 8 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਸਿਹਤ ਮੰਤਰਾਲੇ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 8,20,916 ਹੋ ਗਈ ਹੈ।
ਪਿਛਲੇ 24 ਘੰਟੇ ਵਿੱਚ ਕੋਰੋਨਾ ਦੇ 27,114 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਕ ਦਿਨ ਵਿੱਚ ਸਾਹਮਣੇ ਆਉਣ ਵਾਲੇ ਕੋਰੋਨਾ ਮਰੀਜ਼ਾਂ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ। ਉਥੇ ਹੀ, ਪਿਛਲੇ 24 ਘੰਟਿਆਂ ਵਿੱਚ ਇਸ ਵਾਇਰਸ ਨਾਲ 519 ਲੋਕਾਂ ਦੀ ਜਾਨ ਗਈ ਹੁਣ ਤੱਕ ਕੁਲ 22,123 ਲੋਕ ਜਾਨ ਗਵਾ ਚੁੱਕੇ ਹਨ।
#CoronaVirusUpdates: #COVID19 India Tracker
(As on 11 July, 2020, 08:00 AM)
Confirmed cases: 820,916
Active cases: 283,407
Cured/Discharged/Migrated: 515,386
Deaths: 22,123#IndiaFightsCorona#StayHome #StaySafe @ICMRDELHI
Via @MoHFW_INDIA pic.twitter.com/CnAb843BNm
— #IndiaFightsCorona (@COVIDNewsByMIB) July 11, 2020
ਹਾਲਾਂਕਿ, ਰਾਹਤ ਵਾਲੀ ਗੱਲ ਇਹ ਹੈ ਕਿ 5,15,386 ਮਰੀਜ਼ ਠੀਕ ਹੋ ਚੁੱਕੇ ਹਨ। ਰਿਕਵਰੀ ਰੇਟ 62.78 ਫ਼ੀਸਦੀ ‘ਤੇ ਪਹੁੰਚ ਗਿਆ ਹੈ। ਮਹਾਰਾਸ਼ਟਰ ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਹੈ।