ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ. ਪੀ. ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

TeamGlobalPunjab
1 Min Read

ਜਲੰਧਰ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ. ਪੀ. ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਸਿਹਤ ਵਿਭਾਗ ਵੱਲੋਂ ਮਹਿੰਦਰ ਸਿੰਘ ਕੇ.ਪੀ. ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ‘ਤੇ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਰੋਜ਼ਾਨਾ ਵੱਧ ਰਹੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਕਾਰਨ ਜਿੱਥੇ ਸਿਹਤ ਵਿਭਾਗ ਚਿੰਤਾ ‘ਚ ਹੈ ਉੱਥੇ ਹੀ ਸਥਾਨਕ ਲੋਕਾਂ ‘ਚ ਵੀ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਦੱਸ ਦਈਏ ਕਿ ਅੱਜ ਤੜਕਸਾਰ ਜਲੰਧਰ ‘ਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਜ਼ਿਲ੍ਹਾ ‘ਚ ਅੱਜ ਕੋਰੋਨਾ ਦੇ 28 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਕੋੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 1200 ਤੋਂ ਪਾਰ ਹੋ ਗਿਆ ਹੈ ਜਦ ਕਿ 26 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਸ਼ਨੀਵਾਰ ਨੂੰ ਜਲੰਧਰ ਮਹਾਂਨਗਰ ‘ਚ ਕੋਰੋਨਾ ਦੇ ਸਭ ਤੋਂ ਵੱਧ 82 ਮਾਮਲੇ ਸਾਹਮਣੇ ਆਏ ਹਨ ਅਤੇ 3 ਕੋਰੋਨਾ ਪੀੜਤ ਮਰੀਜ਼ਾਂ ਨੇ ਦਮ ਤੋੜ ਦਿੱਂਤਾ ਹੈ।

Share This Article
Leave a Comment