‘ਬਰਗਾੜੀ ਬੇਅਦਬੀ ਦੀਆਂ ਘਟਨਾਵਾਂ ਨਾਲ ਡੇਰਾ ਪ੍ਰੇਮੀਆਂ ਦਾ ਕੋਈ ਲੈਣਾ ਦੇਣਾ ਨਹੀਂ ਹੈ’

TeamGlobalPunjab
2 Min Read

ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸੱਚਾ ਸੌਦਾ ਸਿਰਸਾ ਨੇ ਆਪਣਾ ਪੱਖ ਮੀਡੀਆ ਦੇ ਸਾਹਮਣੇ ਰੱਖਿਆ। ਡੇਰੇੇ ਦੀ ਪੰਜਾਬ ਕਮੇਟੀ ਵੱਲੋਂ ਕੀਤੀ ਗਈ ਕਾਨਫਰੰਸ ਵਿੱਚ ਹਰਚਰਣ ਸਿੰਘ ਨੇ ਕਿਹਾ ਅਸੀ ਬੇਅਦਬੀ ਕਰਨਾ ਤਾਂ ਦੂਰ ਇਸ ਵਾਰੇ ਸੋਚ ਵੀ ਨਹੀਂਂ ਸਕਦੇ।

ਹਰਚਰਣ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਦੇ ਚਲਦੇ ਡੇਰੇ ਦੇ ਲੋਕਾਂ ਨੂੰ ਇਸ ਮਾਮਲੇ ‘ਚ ਫਸਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਨੇ ਜਿਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ ਉਨ੍ਹਾਂ ਦਾ ਇਸ ਘਟਨਾ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਡੇਰਾ ਪ੍ਰੇਮੀਆਂ ਅਤੇ ਡੇਰਾ ਮੁਖੀ ਨਾਲ ਧੱਕਾ ਹੋ ਰਿਹਾ ਹੈ।

ਡੇਰੇ ਵੱਲੋਂ ਵਕੀਲ ਵਿਵੇਕ ਕੁਮਾਰ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਸੀਬੀਆਈ ਨੇ ਪੰਜਾਬ ਪੁਲਿਸ ਵੱਲੋਂ ਬਣਾਏ ਗਏ ਦੌਸ਼ੀਆਂ ‘ਚੋਂ ਤਿੰਨ ਨੂੰ ਆਪਣੀ ਕਲੋਜ਼ਰ ਰਿਪੋਰਟ ‘ਚ ਕਲੀਨ ਚਿਟ ਦੇ ਦਿੱਤੀ ਸੀ। ਵਿਵੇਕ ਕੁਮਾਰ ਨੇ ਕਿਹਾ ਕਿ ਕਲੋਜ਼ਰ ਰਿਪੋਰਟ ‘ਤੇ ਹਾਲੇ ਮੁਹਾਲੀ ਸੀਬੀਆਈ ਅਦਾਲਤ ਦਾ ਫੈਸਲਾ ਪੈਂਡਿੰਗ ਹੈ। ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਫਿਰ ਗ੍ਰਿਫਤਾਰ ਕਰ ਫਰੀਦਕੋਟ ਅਦਾਲਤ ਵਿੱਚ ਪੇਸ਼ ਕਰ ਦਿੱਤਾ, ਜਦਕਿ ਇਨ੍ਹਾਂ ‘ਚੋਂ ਦੋ ਨੂੰ ਪਹਿਲਾਂ ਤੋਂ ਹੀ ਅਦਾਲਤ ਵਲੋਂ ਜ਼ਮਾਨਤ ਮਿਲੀ ਹੋਈ ਸੀ। ਉਨ੍ਹਾਂ ਨੇ 4 ਤਾਰੀਖ ਨੂੰ ਗ੍ਰਿਫਤਾਰੀਆਂ ਕਰਨ ਤੋਂ ਬਾਅਦ ਸਿਰਫ 2 ਦਿਨ ਵਿੱਚ ਚਲਾਨ ਪੇਸ਼ ਕੀਤੇ ਜਾਣ ਦੀ ਜਲਦਬਾਜ਼ੀ ‘ਤੇ ਵੀ ਸਵਾਲ ਚੁੱਕਿਆ।

Share This Article
Leave a Comment