ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ ਦੇ ਕਰੀਬ ਮਾਮਲਿਆਂ ਦੀ ਪੁਸ਼ਟੀ, 582 ਮੌਤਾਂ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵੱਧ ਰਹੇ ਹਨ। ਬੁੱਧਵਾਰ ਨੂੰ ਕੋਰੋਨਾ ਦੇ ਮਾਮਲਿਆਂ ‘ਚ ਇੱਕ ਵੱਡਾ ਉਛਾਲ ਵੇਖਣ ਨੂੰ ਮਿਲਿਆ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 30 ਹਜ਼ਾਰ ਦੇ ਕਰੀਬ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 582 ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ।

ਅੱਜ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਕੁੱਲ 29,429 ਮਾਮਲੇ ਸਾਹਮਣੇ ਆਏ ਹਨ, ਜਿਹੜੇ ਕਿ ਕੋਰੋਨਾ ਦੇ ਮਾਮਲਿਆਂ ‘ਚ ਆਇਆ ਹੁਣ ਤੱਕ ਦਾ ਸਭ ਤੋਂ ਵੱਡਾ ਉਛਾਲ ਹੈ। ਦੇਸ਼ ‘ਚ ਲਗਾਤਾਰ ਛੇਵੇਂ ਦਿਨ ਕੋਰੋਨਾ ਵਾਇਰਸ ਨਾਲ ਸੰਕਰਮਣ ਦੇ 26,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਦੇਸ਼ ‘ਚ ਹੁਣ ਤੱਕ ਕੋਰੋਨਾ ਦੇ ਕੁੱਲ ਮਾਮਲਿਆਂ ਗਿਣਤੀ 9,36,181 ਤੱਕ ਪਹੁੰਚ ਗਈ ਹੈ ਅਤੇ 24309 ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਇਨ੍ਹਾਂ ‘ਚੋਂ 3,19,840 ਕੇਸ ਐਕਟਿਵ ਹਨ ਜਦ ਕਿ 5,92,032 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

ਸਿਤਹ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਬੁੱਧਵਾਰ ਨੂੰ ਦੇਸ਼ ‘ਚ ਕੁੱਲ 582 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਜਿਨ੍ਹਾਂ ‘ਚੋਂ 213 ਮਹਾਰਾਸ਼ਟਰ, 85 ਕਰਨਾਟਕ, 67 ਤਾਮਿਲਨਾਡੂ, 43 ਆਂਧਰਾ ਪ੍ਰਦੇਸ਼, 35 ਦਿੱਲੀ, 28 ਉੱਤਰ ਪ੍ਰਦੇਸ਼, 24 ਪੱਛਮੀ ਬੰਗਾਲ, ਬਿਹਾਰ ਅਤੇ ਗੁਜਰਾਤ 14-14 ਅਤੇ ਮੱਧ ਪ੍ਰਦੇਸ਼ ਅਤੇ ਤੇਲੰਗਾਨਾ ਦੇ 10-10 ਲੋਕ ਸ਼ਾਮਲ ਹਨ।

- Advertisement -

 

 

Share this Article
Leave a comment