ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਅਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਕੈਪਟਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਾਰੀ ਕੈਬਨਿਟ ਨੂੰ ਕਰੋਨਾਵਾਇਰਸ ਦੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।
ਇਸ ਸਬੰਧੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ ਅੱਜ ਆਪਣੇ ਸੈਂਪਲ ਟੈਸਟ ਦੇਣਗੇ। ਉਨ੍ਹਾਂ ਦੇ ਨਤੀਜੇ ਅੱਜ ਸ਼ਾਮ ਜਾਂ ਕੱਲ੍ਹ ਆਉਣਗੇ। ਅਧਿਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਮੰਤਰੀਆਂ ਨੂੰ ਸਾਵਧਾਨੀ ਦੇ ਤੌਰ ’ਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।
ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਬੀਤੇ ਦਿਨ ਕੋਰੋਨਾ ਪਾਜ਼ੇਟਿਵ ਨਿਕਲੇ ਸਨ। ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।