ਚੰਡੀਗੜ੍ਹ : ਬਿਊਟੀਫੁਲ ਸਿਟੀ ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਯੂਟੀ ‘ਚ ‘ਚ ਅੱਜ ਕੋਰੋਨਾ ਦੇ 25 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਨਵੇਂ ਮਾਮਲਿਆਂ ਨਾਲ ਸ਼ਹਿਰ ‘ਚ ਕੋਰੋਨਾ ਦੇ ਕੁਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 660 ਹੋ ਗਈ ਹੈ। ਜਦ ਕਿ 169 ਮਾਮਲੇ ਅਜੇ ਵੀ ਸਰਗਰਮ ਹਨ ਅਤੇ 51 ਮਰੀਜ਼ਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ।
ਅੱਜ ਮਿਲੇ ਨਵੇਂ ਮਾਮਲੇ ਸੈਕਟਰ 45, ਸੈਕਟਰ 46, ਬਾਪੂ ਧਾਮ ਕਾਲੋਨੀ ਸੈਕਟਰ 29, 35, ਸੈਕਟਰ 44 ਰਾਮ ਦਰਬਾਰ, ਸੈਕਟਰ 63, ਬੁੜੈਲ ਸੈਕਟਰ 20 ਅਤੇ 30 ‘ਚੋਂ ਸਾਹਮਣੇ ਆਏ ਹਨ।
ਦੂਜੇ ਪਾਸੇ ਜੇਕਰ ਪੰਜਾਬ ਸੂਬੇ ਦੀ ਗੱਲ ਕਰੀਏ ਤਾਂ ਸੂਬੇ ‘ਚ ਹੁਣ ਤੱਕ ਕੋਰੋਨਾ ਦੇ 9 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 6200 ਤੋਂ ਵੱਧ ਮਰੀਜ਼ ਕੋਰੋਨਾ ਤੋਂ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ 231 ਲੋਕਾਂ ਨੇ ਵਾਇਰਸ ਨਾਲ ਦਮ ਤੋੜ ਦਿੱਤਾ ਹੈ। ਸੂਬੇ ‘ਚ ਅਜੇ ਵੀ 2500 ਤੋਂ ਵੱਧ ਮਾਮਲੇ ਸਰਗਰਮ ਹਨ।