ਮੈਲਬੌਰਨ : ਬੀਤੇ ਦਿਨ ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ‘ਚ ਕੋਰੋਨਾ ਦੇ ਕਾਫੀ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਸਖਤ ਰੁਖ ਅਖਤਿਆਰ ਕਰ ਲਿਆ ਹੈ। ਜਿਸ ਤੋਂ ਬਾਅਦ ਮੈਲਬਰਨ ਅਤੇ ਮਿਟਸ਼ੇਲ ਵਿੱਚ ਮਾਸਕ ਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਦੇਸ਼ ‘ਚ ਪਿਛਲੇ 24 ਘੰਟਿਆ ਦੌਰਾਨ ਕੋਰੋਨਾ ਦੇ 363 ਨਵੇਂ ਮਾਮਲੇ ਦਰਜ ਕੀਤੇੇ ਗਏ ਹਨ। ਜਦ ਕਿ ਦੇਸ਼ ‘ਚ ਹੁਣ ਤੱਕ ਕੋਰੋਨਾ ਮਹਾਮਾਰੀ ਨਾਲ 122 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਦੇ ਚੱਲਦਿਆਂ ਬੁੱਧਵਾਰ ਤੱਕ ਘਰ ਤੋਂ ਬਾਹਰ ਕਸਰਤ ਲਈ ਜਾਣ ਲੱਗਿਆ ਅਤੇ ਬਾਜ਼ਾਰ ‘ਚ ਜਾਣ ਲੱਗਿਆ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਵਿਕਟੋਰੀਆ ਦੇ ਮੁੱਖੀ ਡੇਨੀਅਲ ਐਂਡਰਿਯੂ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਅਤੇ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਸੂਬਾ ਸਰਕਾਰ ਨੇ 30 ਲੱਖ ਮਾਸਕ ਬਣਾਉਣ ਦਾ ਆਡਰ ਦਿੱਤਾ ਹੈ। ਜਿਸ ‘ਚੋਂ 3 ਲੱਖ ਮਾਸਕ ਦੀ ਪਹਿਲੀ ਖੇਪ ਇਸ ਹਫਤੇ ਹੀ ਉਪਲਬਧ ਹੋ ਜਾਵੇਗੀ।
ਦੇਸ਼ ‘ਚ ਹੁਣ ਤੱਕ ਕੋਰੋਨਾ ਦੇ 11 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 122 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਦ ਕਿ 8 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।