ਵਾਸ਼ਿੰਗਟਨ ਡੀ.ਸੀ. ‘ਚ ਭਾਰਤੀ-ਅਮਰੀਕੀਆਂ ਨੇ ਚੀਨੀ ਦੂਤਾਵਾਸ ਦੇ ਸਾਹਮਣੇ ਕੀਤਾ ਸ਼ਾਂਤਮਈ ਪ੍ਰਦਰਸ਼ਨ

TeamGlobalPunjab
2 Min Read

ਵਾਸ਼ਿੰਗਟਨ : ਭਾਰਤੀ ਅਮਰੀਕੀਆਂ ਨੇ ਐਤਵਾਰ ਨੂੰ ਵਾਸ਼ਿੰਗਟਨ ਡੀ.ਸੀ. ‘ਚ ਚੀਨੀ ਦੂਤਾਵਾਸ ਦੇ ਸਾਹਮਣੇ ਸ਼ਾਂਤਮਈ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਲੱਦਾਖ ‘ਚ ਐਲਏਸੀ ਨੂੰ ਪਾਰ ਕਰਨ ਦੀਆਂ ਚੀਨ ਦੀਆਂ ਕੋਸ਼ਿਸ਼ਾਂ ‘ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਚੀਨ ਏਸ਼ੀਆ ‘ਚ ਆਪਣਾ ਦਬਦਬਾ ਕਾਇਮ ਕਰਨ ਲਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਿਹਾ ਹੈ। ਅਜਿਹੀ ਸਥਿਤੀ ‘ਚ ਦੁਨੀਆ ਦੇ ਸ਼ਕਤੀਸ਼ਾਲੀ ਦੇਸ਼ਾਂ ਨੂੰ ਉਸ ਨਾਲ ਆਰਥਿਕ ਸਬੰਧ ਖਤਮ ਕਰ ਲੈਣੇ ਚਾਹੀਦੇ ਹਨ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਚੀਨ ਨੂੰ ਕੋਰੋਨਾ ਮਹਾਮਾਰੀ ਲਈ ਵੀ ਦੋਸ਼ੀ ਠਹਿਰਾਇਆ।

ਪ੍ਰਦਰਸ਼ਨਕਾਰੀਆਂ ਨੇ ਚੀਨੀ ਦੂਤਾਵਾਸ ਦੇ ਬਾਹਰ ਚੀਨ ਵਿਰੋਧੀ ਪੋਸਟਰ ਲੈ ਕੇ ਨਾਅਰੇਬਾਜ਼ੀ ਕੀਤੀ। ਸੰਕਰਮਣ ਦੇ ਜੋਖਮ ਨੂੰ ਵੇਖਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਮਾਸਕ ਪਾ ਕੇ ਅਤੇ ਸੋਸ਼ਲ ਡਿਸਟੈਂਸਿੰਗ ਦੇ ਨਿਯਮ ਨੂੰ ਧਿਆਨ ‘ਚ ਰੱਖਦੇ ਹੋਏ ਸ਼ਾਂਤਮਈ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ‘ਚ ਮੈਰੀਲੈਂਡ, ਵਰਜੀਨੀਆ ਅਤੇ ਵਾਸ਼ਿੰਗਟਨ ਡੀਸੀ ਸਮੇਤ ਕਈ  ਸ਼ਹਿਰਾਂ ‘ਚ ਰਹਿੰਦੇ ਭਾਰਤੀ ਸ਼ਾਮਲ ਹੋਏ। ਇਨ੍ਹਾਂ ‘ਚ ਕੇਰਲ ਐਸੋਸੀਏਸ਼ਨ ਆਫ ਗ੍ਰੇਟਰ ਵਾਸ਼ਿੰਗਟਨ, ਤਾਮਿਲ ਸਭਿਆਚਾਰ ਸਮੂਹ, ਇੰਡੀਅਨ ਕਲਚਰਲ ਐਸੋਸੀਏਸ਼ਨ ਆਫ ਹਾਵਰਡ ਕਾਉਂਟੀ, ਨੈਸ਼ਨਲ ਕੌਂਸਲ ਆਫ ਏਸ਼ੀਅਨ ਇੰਡੀਅਨ ਐਸੋਸੀਏਸ਼ਨ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਅਮਰੀਕਾ ਸ਼ਾਮਲ ਸਨ। ਦੱਸ ਦਈਏ ਕਿ ਇਸ ਤੋਂ ਪਹਿਲਾਂ 26 ਜੂਨ ਨੂੰ ਭਾਰਤੀ-ਅਮਰੀਕੀ ਲੋਕਾਂ ਨੇ ਸ਼ਿਕਾਗੋ ‘ਚ ਪ੍ਰਦਰਸ਼ਨ ਕੀਤਾ ਸੀ।

ਇਸ ਪ੍ਰਦਰਸ਼ਨ ਵਿਚ ਸ਼ਾਮਲ ਮਨੋਜ ਸ੍ਰੀਨੀਲਅਮ ਨੇ ਕਿਹਾ- ਅਸੀਂ ਲੱਦਾਖ ਦੀ ਧਰਤੀ ‘ਤੇ ਕਬਜ਼ਾ ਕਰਨ ਅਤੇ ਚੀਨ ਦੀ ਤਰਫੋਂ ਭਾਰਤੀਆਂ ਦੀ ਹੱਤਿਆ ਦੀ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ ਦਾ ਸਿਲਸਿਲਾ ਲਗਾਤਾਰ ਚੱਲਦਾ ਹੀ ਰਹੇਗਾ, ਜਿਸ ਦੀ ਸ਼ੁਰੂਆਤ ਅਸੀਂ ਵਾਸ਼ਿੰਗਟਨ ਡੀ.ਸੀ. ਤੋਂ ਸ਼ੁਰੂ ਕੀਤ਼ੀ ਹੈ। ਉਨ੍ਹਾਂ ਕਿਹਾ ਕਿ ਚੀਨ ਇਹ ਸਭ ਉਸ ਸਮੇਂ ਕਰ ਰਿਹਾ ਹੈ ਜਦੋਂ ਸਾਰੀ ਦੁਨੀਆ ਕੋੋਰੋਨਾ ਵਰਗੀ ਜਾਨਲੇਵਾ ਮਹਾਮਾਰੀ ਨਾਲ ਜੂਝ ਰਿਹਾ ਹੈ।

ਦੱਸ ਦਈਏ ਕਿ ਐਤਵਾਰ ਨੂੰ ਕੈਨੇਡਾ ਦੇ ਟੋਰਾਂਟੋ ਸਥਿਤ ਚੀਨੀ ਦੂਤਘਰ ਦੇ ਬਾਹਰ ਵੀ ਸੈਂਕੜੇ ਲੋਕਾਂ ਨੇ ਚੀਨ ਵਿਰੁੱਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਨੇ ਚੀਨ ਦੀ ਸਰਕਾਰ ਦੇ ਆਦੇਸ਼ ‘ਤੇ ਗ੍ਰਿਫਤਾਰ ਕੀਤੇ ਗਏ ਦੋ ਕੈਨੇਡੀਅਨ ਲੋਕਾਂ ਦੀ ਰਿਹਾਈ ਲਈ ਅੱਗੇ ਆਉਣ ਦੀ ਅਪੀਲ ਕੀਤੀ। ਪ੍ਰਦਰਸ਼ਨਕਾਰੀਆਂ ਨੇ ਚੀਨ ਦੀ ਕਮਿਊਨਿਸਟ ਪਾਰਟੀ ਤੋਂ ਤਿੱਬਤ ਅਤੇ ਹਾਂਗਕਾਂਗ ਨੂੰ ਆਜ਼ਾਦ ਕਰਵਾਉਣ ਦੀ ਵੀ ਮੰਗ ਕੀਤੀ।

- Advertisement -

Share this Article
Leave a comment