ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਲੋਕਲ ਬਾਡੀਜ਼ ਦੀਆਂ ਚੋਣਾਂ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਇੱਕ ਪਾਸੇ ਕਹਿ ਰਹੀ ਹੈ ਕਿ ਸਤੰਬਰ ਦੇ ਅਖੀਰ ‘ਚ ਪੰਜਾਬ ਅੰਦਰ ਕੋਰੋਨਾ ਵਾਇਰਸ ਆਪਣੇ ਪੀਕ ਪੁਆਇੰਟ ‘ਤੇ ਹੋਵੇਗਾ ਅਤੇ ਦੂਜੇ ਪਾਸੇ ਅਕਤੂਬਰ ਦੇ ਅਖੀਰ ‘ਚ ਹੀ ਚੋਣਾਂ ਕਰਵਾਉਣ ਜਾ ਰਹੀ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਕਰਕੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕਰਨਾ ਚਾਹੁੰਦੀ ਹੈ ਤੇ ਮਾਹੌਲ ਆਪਣੇ ਹੱਕ ‘ਚ ਕਰਨ ਖਾਤਰ 1 ਲੱਖ ਕਰੋੜ ਰੁਪਏ ਖਰਚੇ ਜਾ ਰਹੇ ਹਨ।
ਇਸ ਦੇ ਨਾਲ ਅਮਨ ਅਰੋੜਾ ਨੇ ਬਰਸਾਤ ਦੇ ਦਿਨਾਂ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ‘ਤੇ ਵੀ ਸਖਤ ਪ੍ਰਤੀਕਿਰਿਆ ਦਿੱਤੀ। ਅਰੋੜਾ ਨੇ ਕਿਹਾ ਉਂਝ ਭਾਵੇ਼ ਹੜ੍ਹਾਂ ਦੀ ਮਾਰ ਤੋਂ ਪੰਜਾਬ ਨੂੰ ਬਚਾਉਣ ਲਈ ਕੈਪਟਨ ਸਰਕਾਰ ਨਾਲਿਆਂ ਦੀ ਸਫਾਈ ਕਰਵਾ ਰਹੀ ਹੈ ਚੰਗੀ ਗੱਲ ਹੈ ਪਰ ਇਹ ਬਹੁਤ ਲੇਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਸਫਾਈ ਦਾ ਕੰਮ ਜਾਣ ਬੁੱਝ ਕੇ ਲੇਟ ਕਰਦਾ ਹੈ ਕਿਉਂਕਿ ਅਜਿਹੇ ਹੰਗਾਮੀ ਹਾਲਾਤਾਂ ‘ਚ ਸਹੀ ਢੰਗ ਨਾਲ ਸਫਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਲਗਾਤਾਰ ਇਸ ਸਫਾਈ ਦੇ ਪੈਸੇ ਨੂੰ ਖੁਰਦ ਬੁਰਦ ਕਰ ਦਿੱਤਾ ਜਾਂਦਾ ਹੈ।
https://www.facebook.com/amanarorasunam/videos/3213920852006753/