ਚੰਡੀਗੜ੍ਹ: ਪੰਜਾਬ ਸਰਕਾਰ ਦੇ ਅਧਿਕਾਰੀ ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਰ ਆਪਣਾ ਅਹੁਦਾ ਛੱਡਣ ਦੀ ਪੇਸ਼ਕਸ਼ ਕਰ ਦਿਤੀ ਹੈ। ਸੂਤਰਾਂ ਵਲੋਂ ਮਿਲੀ ਜਾਣਕਾਰੀ ਮੁਤਾਬਕ ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਨੂੰ ਅਸਤੀਫੇ ਦੀ ਪੇਸ਼ਕਸ਼ ਦੇ ਨਾਲ ਹੀ ਆਪਣੀ ਸਰਕਾਰੀ ਗੱਡੀ ਵੀ ਵਾਪਿਸ ਭੇਜ ਦਿੱਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸੁਰੇਸ਼ ਕੁਮਾਰ ਨੂੰ ਮਨਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਸੂਤਰਾਂ ਦਾ ਕਹਿਣਾ ਹੈ ਸੁਰੇਸ਼ ਕੁਮਾਰ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ ਤੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਾਫ ਕਰ ਦਿਤਾ ਹੈ ਕਿ ਉਹ ਹੁਣ ਇਸ ਅਹੁਦੇ ਨੂੰ ਛੱਡ ਦੇਣਗੇ ਤੇ ਉਨ੍ਹਾਂ ਨੇ ਲਿਖਤੀ ਰੂਪ ਵਿਚ ਵੀ ਮੁੱਖ ਮੰਤਰੀ ਨੂੰ ਸੂਚਿਤ ਕਰ ਦਿਤਾ ਹੈ।