ਕੋਇਟਾ: ਪਾਕਿਸਤਾਨ ਦੇ ਬਲੋਚਿਸਤਾਨ ਸੂਬਾ ਸਰਕਾਰ ਨੇ 200 ਸਾਲ ਪੁਰਾਣੇ ਇੱਕ ਗੁਰਦੁਆਰਾ ਸਾਹਿਬ ਨੂੰ 73 ਸਾਲ ਬਾਅਦ ਸਿੱਖ ਭਾਈਚਾਰੇ ਨੂੰ ਸੌਂਪ ਦਿੱਤਾ ਹੈ। ਰਿਪੋਰਟਾਂ ਮੁਤਾਬਕ ਸ਼ਹਿਰ ਦੇ ਵਿਚਾਲੇ ਮਸਜਿਦ ਰੋਡ ‘ਤੇ ਸਥਿਤ ਸ੍ਰੀ ਗੁਰੁ ਸਿੰਘ ਗੁਰਦੁਆਰਾ ਨੂੰ 1947 ਤੋਂ ABWA ਗਵਰਨਮੈਂਟ ਗਰਲਸ ਹਾਈ ਸਕੂਲ ਵਜੋਂ ਵਰਤਿਆ ਜਾਂਦਾ ਰਿਹਾ ਹੈ।
ਸਰਕਾਰ ਨੇ ਬੁੱਧਵਾਰ ਨੂੰ ਦੱਸਿਆ, ‘ਸਿੱਖ ਭਾਈਚਾਰੇ ਲਈ ਗੁਰਦੁਆਰਾ ਸਾਹਿਬ ਨੂੰ ਮੁੜ ਧਾਰਮਿਕ ਥਾਂ ’ਚ ਤਬਦੀਲ ਕਰਨਾ ਬਲੋਚਿਸਤਾਨ ਸਰਕਾਰ ਦਾ ਇਤਿਹਾਸਿਕ ਫੈਸਲਾ ਹੈ।’ ABWA ਸਰਕਾਰੀ ਸਕੂਲ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾ ਨੂੰ ਆਸਪਾਸ ਦੇ ਸਕੂਲਾਂ ਵਿੱਚ ਦਾਖਲਾ ਲੈਣ ਲਈ ਕਿਹਾ ਗਿਆ ਹੈ।
ਬਲੋਚਿਸਤਾਨ ਵਿੱਚ ਸਿੱਖ ਭਾਈਚਾਰੇ ਕਮੇਟੀ ਦੇ ਪ੍ਰਧਾਨ ਸਰਦਾਰ ਜਸਬੀਰ ਸਿੰਘ ਨੇ ਇਸ ਕਦਮ ਦਾ ਸਵਾਗਤ ਕੀਤਾ ਅਤੇ ਇਸ ਨੂੰ ‘ਸੂਬੇ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਨੂੰ ਬਲੋਚਿਸਤਾਨ ਸਰਕਾਰ ਵਲੋਂ ਉਪਹਾਰ ਦੱਸਿਆ।’
ਸੂਬੇ ਦਾ ਸਿੱਖ ਭਾਈਚਾਰੇ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਇਤਿਹਾਸਿਕ ਗੁਰਦੁਆਰਾ ਸਾਹਿਬ ਨੂੰ ਪਾਕਿਸਤਾਨ ਦੀ ਸਰਕਾਰ ਅਤੇ ਬਲੋਚਿਸਤਾਨ ਹਾਈ ਕੋਰਟ ਨੇ 73 ਸਾਲ ਬਾਅਦ ਸਾਨੂੰ ਸੌਂਪ ਦਿੱਤਾ ਹੈ ਅਤੇ ਹੁਣ ਅਸੀ ਉੱਥੇ ਹੁਣ ਧਾਰਮਿਕ ਸਮਾਗਮ ਤੇ ਪਾਠ ਜਾਰੀ ਰੱਖ ਸਕਦੇ ਹਾਂ।