ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਸੰਕਰਮਣ ਹਰ ਦਿਨ ਵਧਦਾ ਹੀ ਜਾ ਰਿਹਾ ਹੈ। ਬੀਤੇ 24 ਘੰਟੇ ਵਿੱਚ ਕੋਰੋਨਾ ਦੇ ਕੁੱਲ 45,720 ਨਵੇਂ ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 1,129 ਲੋਕਾਂ ਦੀ ਜਾਨ ਚੱਲੀ ਗਈ ਹੈ। ਜੇਕਰ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਜਾਣ ਵਾਲੇ ਅੰਕੜਿਆਂ ਦੀ ਗੱਲ ਕਰੀਏ ਤਾਂ ਨਵੇਂ ਮਾਮਲੇ ਅਤੇ ਮੌਤਾਂ ਦੀ ਗਿਣਤੀ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
45 ਹਜ਼ਾਰ ਤੋਂ ਜ਼ਿਆਦਾ ਮਾਮਲੇ ਬੀਤੇ 24 ਘੰਟੇ ਵਿੱਚ ਸਾਹਮਣੇ ਆਉਣ ਨਾਲ ਹੀ ਕੋਰੋਨਾ ਵਾਇਰਸ ਦਾ ਕੁੱਲ ਅੰਕੜਾ 12,38,635 ਪਹੁੰਚ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ‘ਚੋਂ 4,26 167 ਐਕਟਿਵ ਕੇਸ ਹਨ ਅਤੇ 7,82,606 ਮਰੀਜ਼ ਜਾਂ ਤਾਂ ਤੰਦੁਰੁਸਤ ਹੋ ਚੁੱਕੇ ਹਨ ਜਾਂ ਫਿਰ ਉਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਕੀਤਾ ਜਾ ਚੁੱਕਿਆ ਹੈ। ਉੱਥੇ ਹੀ ਇਸ ਮਹਾਮਾਰੀ ਨੇ ਹੁਣ ਤੱਕ 29,861 ਲੋਕਾਂ ਦੀ ਜਾਨ ਲੈ ਲਈ ਹੈ।
ਜੇਕਰ ਟੈਸਟਿੰਗ ਦੀ ਗੱਲ ਕਰੀਏ ਤਾਂ 22 ਜੁਲਾਈ ਤੱਕ ਕੁਲ 1,50,75,369 ਸੈਂਪਲ ਦੀ ਟੈਸਟਿੰਗ ਕੀਤੀ ਜਾ ਚੁੱਕੀ ਹੈ। ਆਈਸੀਐਮਆਰ ਦੇ ਮੁਤਾਬਕ ਬੀਤੇ ਦਿਨੀਂ 3,50,823 ਸੈਂਪਲ ਦੀ ਜਾਂਚ ਕੀਤੀ ਗਈ।