ਚੰਡੀਗੜ੍ਹ: ਖੇਤੀ ਆਰਡੀਨੈਂਸਾਂ ਖ਼ਿਲਾਫ਼ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ‘ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ‘ਚ ਕਿਸਾਨ ਹਜ਼ਾਰਾਂ ਦੀ ਗਿਣਤੀ ‘ਚ ਟਰੈਕਟਰਾਂ ਨੂੰ ਸੜਕਾਂ ‘ਤੇ ਉੱਤਰੇ ਹਨ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਕਿਸਾਨ ਆਗੂਆ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਮਾਰੂ ਆਰਡੀਨੈਂਸ ਜਾਰੀ ਕਰਕੇ ਕਿਸਾਨੀ ਕਿੱਤੇ ਨੂੰ ਖਤਮ ਕਰਨ ਦੀ ਸਾਜਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਆਰਡੀਨੈਂਸ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਟਰੱਕ ਮਾਲਕਾਂ ਨੂੰ ਉਜਾੜ ਦੇਣਗੇ।
ਦੱਸ ਦਈਏ ਅੱਜ 12 ਤੋਂ ਵਧ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ), ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ), ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਕੁੱਲ ਕਿਸਾਨ ਸਭਾ ਪੰਜਾਬ, ਜੈ ਕਿਸਾਨ ਅੰਦੋਲਨ, ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਕਿਰਤੀ ਕਿਸਾਨ ਯੂਨੀਅਨਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਅੱਜ ੳੜਕਾਂ ‘ਤੇ ਉੱਤਰੇ ਹਨ।