ਦੁਬਈ : ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਸ਼ਾਰਜਾਹ ‘ਚ ਇੱਕ ਉੱਚੀ ਇਮਾਰਤ ਤੋਂ ਡਿੱਗਣ ਕਾਰਨ 14 ਸਾਲਾ ਭਾਰਤੀ ਲੜਕੀ ਦੀ ਮੌਤ ਹੋ ਗਈ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਕੁੜੀ ਕੇਰਲ ਦੇ ਇੱਕ ਜੋੜੇ ਦੀ ਜੁੜਵਾਂ ਲੜਕੀਆਂ ‘ਚੋਂ ਇੱਕ ਹੈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਲੜਕੀ ਦਾ ਪਰਿਵਾਰ ਸੁੱਤਾ ਪਿਆ ਸੀ।
ਮ੍ਰਿਤਕ ਲੜਕੀ ਦੇ ਮਾਪੇ ਕੇਰਲਾ ਭਾਰਤ ਤੋਂ ਹਨ। ਸ਼ਾਰਜਾਹ ਪੁਲਿਸ ਨੇ ਗਲਫ ਨਿਊਜ਼ ਦੇ ਹਵਾਲੇ ਨਾਲ ਦੱਸਿਆ ਕਿ ਪੁਲਿਸ ਇਹ ਜਾਂਚ ਕਰ ਰਹੀ ਹੈ ਕਿ ਅਲ ਤਾਵੁਨ ਖੇਤਰ ‘ਚ ਵਾਪਰੀ ਇਹ ਘਟਨਾ ਕਿਤੇ ਖੁਦਕੁਸ਼ੀ ਦਾ ਮਾਮਲਾ ਤਾਂ ਨਹੀਂ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਲੜਕੀ 10ਵੀ ਦੀ ਵਿਦਿਆਰਥਣ ਸੀ। ਐਤਵਾਰ ਨੂੰ ਉੱਚੀ ਇਮਾਰਤ ਤੋਂ ਡਿੱਗਣ ਤੋਂ ਬਾਅਦ ਲੜਕੀ ਨੂੰ ਪੁਲਿਸ ਵੱਲੋਂ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਹਾਲਾਂਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਇਸ ਦੇ ਸਬੰਧ ‘ਚ ਮ੍ਰਿਤਕ ਲੜਕੀ ਦੇ ਮਾਪਿਆਂ ਨੂੰ ਵੀ ਪੁੱਛਗਿਛ ਲਈ ਸੱਦਿਆ ਹੈ। ਜਦੋਂ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।