ਵਾਸ਼ਿੰਗਟਨ : ਜਾਨਲੇਵਾ ਕੋਰੋਨਾ ਵਾਇਰਸ ਨਾਲ ਅਮਰੀਕਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇਸੇ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬੇਟੇ ਦੀਆਂ ਮੁਸੀਬਤਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਦਰਅਸਲ ਟਵੀਟਰ ਵੱਲੋਂ ਟਰੰਪ ਦੇ ਬੇਟੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਜਾਣਕਾਰੀ ਮੁਤਾਬਿਕ ਟਰੰਪ ਦੇ ਬੇਟੇ ਵੱਲੋਂ ਟਵੀਟਰ ਜ਼ਰੀਏ ਇੱਕ ਗੈਰਪ੍ਰਮਾਣਿਤ ਵੀਡੀਓ ਸਾਂਝੀ ਕੀਤੀ ਗਈ ਸੀ ਜਿਸ ਤੋਂ ਬਾਅਦ ਟਵੀਟਰ ਨੇ ਕਾਰਵਾਈ ਕਰਦਿਆਂ ਟਰੰਪ ਦੇ ਬੇਟੇ ਦੇ ਟਵੀਟਰ ‘ਤੇ ਅਸਥਾਈ ਤੌਰ ‘ਤੇ ਰੋਕ ਲਗਾ ਦਿੱਤੀ ਹੈ।
ਦੱਸ ਦਈਏ ਕਿ ਇਸ ਵੀਡੀਓ ਨੂੰ ਜਦੋਂ ਟਵੀਟਰ ਤੋਂ ਹਟਾਇਆ ਗਿਆ ਤਾਂ ਉਸ ਤੋਂ ਪਹਿਲਾਂ ਹੀ ਲੱਖਾਂ ਇਸ ਵੀਡੀਓ ਨੂੰ ਦੇਖ ਚੁੱਕੇ ਸਨ। ਰਿਪੋਰਟਾਂ ਮੁਤਾਬਿਕ ਟਵੀਟਰ ਵੱਲੋਂ ਉਠਾਏ ਗਏ ਇਸ ਕਦਮ ਦੀ ਰਿਪਬਲੀਕਨ ਦੇ ਕਈ ਮੈਂਬਰਾਂ ਵੱਲੋਂ ਵੀ ਆਲੋਚਨਾ ਕੀਤੀ ਜਾ ਰਹੀ ਹੈ।
ਅਮਰੀਕਾ ‘ਚ ਕੋਰੋਨਾ ਨਾਲ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਦੇਸ਼ ‘ਚ ਹੁਣ ਤੱਕ ਕੋਰੋਨਾ ਦੇ 45 ਲੱਖ 65 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 1 ਲੱਖ 53 ਹਜ਼ਾਰ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।