ਪੇਂਡੂ ਵਿਕਾਸ ਵਿਭਾਗ ਨੇ ਸੈਲਫ ਹੈਲਪ ਗਰੁੱਪਾਂ ਰਾਹੀਂ 6 ਲੱਖ ਮਾਸਕ ਤਿਆਰ ਕਰਵਾਏ, 10 ਲੱਖ ਹੋਰ ਤਿਆਰ ਕਰਵਾਏ ਜਾਣਗੇ: ਤ੍ਰਿਪਤ ਬਾਜਵਾ

TeamGlobalPunjab
0 Min Read

ਚੰਡੀਗੜ੍ਹ:1 ਅਗਸਤ: ਕੋਰੋਨਾ ਵਾਇਰਸ ਦੇ ਵਿਸ਼ਵ ਵਿਆਪੀ ਪਸਾਰੇ ਕਾਰਨ ਜਿੱਥੇ ਦੁਨੀਆਂ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ,

ਉਥੇ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਲੋਕਾਂ ਨੂੰ ਇਸ ਦੇ ਅਸਰ ਤੋਂ ਮੁਕਤ ਰੱਖਣ ਲਈ ਲਗਾਤਾਰ ਯਤਨਸ਼ੀਲ ਹੈ।

 

- Advertisement -

ਅੱਜ ਇਥੋਂ ਜਾਰੀ ਬਿਆਨ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਇਸ ਮੁਸ਼ਕਿਲ ਦੀ ਘੜੀ ਵਿਚ ਗਰੀਬ ਪੇਂਡੂ ਲੋਕਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ।

ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਇਸੇ ਦੇ ਤਹਿਤ ਵਿਭਾਗ ਵਲੋਂ ਇਸ ਬਿਮਾਰੀ ਤੋਂ ਬਚਾਅ ਲਈ ਇਸ ਸਮੇਂ ਦੀ ਮੁੱਖ ਲੋੜ ਮਾਸਕ ਅਤੇ ਐਪਰਨ ਸੈਲਫ ਹੈਲਪ ਗਰੁੱਪਾਂ ਰਾਹੀਂ ਵੱਡੇ ਪੱਧਰ ਤੇ ਤਿਆਰ ਕਰਵਾ ਕੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੂੰ ਦਿੱਤੇ ਜਾ ਰਹੇ ਹਨ।

ਉਨਾ ਦੱਸਿਆ ਕਿ ਹੁਣ ਤੱਕ ਸੂਬੇ ਦੇ ਸੈਲਫ਼ ਹੈਲਪ ਗਰੁੱਪਾਂ ਵਲੋਂ ਤਕਰੀਬਨ ਛੇ ਲੱਖ ਮਾਸਕ ਤੇ ਐਪਰਨ ਤਿਆਰ ਕੀਤੇ ਗਏ ਹਨ ਜੋ ਕਿ ਇਸ ਸੰਕਟ ਦੀ ਘੜੀ ਦੌਰਾਨ ਵਰਦਾਨ ਸਾਬਤ ਰਹੇ ਹਨ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 10 ਲੱਖ ਹੋਰ ਮਾਸਕ ਸੈਲਫ ਹੈਲਪ ਗਰੁੱਪਾਂ ਵਲੋਂ ਤਿਆਰ ਕਰਕੇ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਮਾਸਕ ਬਣਾਉਣ ਲਈ ਸੈਲਫ ਹੈਲਪ ਗਰੁੱਪਾਂ ਨੂੰ ਸਮਾਨ ਵੱਖ ਵੱਖ ਸੰਸਥਾਵਾਂ ਅਤੇ ਪ੍ਰਸਾਸ਼ਨ ਵਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਮਾਸਕ ਤਿਆਰ ਕਰਨ ਲਈ ਸੈਲਫ ਹੈਲਪ ਗਰੁੱਪ ਨੂੰ ਪ੍ਰਤੀ ਮਾਸਕ 5 ਰੁਪਏ ਮਿਹਨਤਾਨਾ ਮਿਲਦਾ ਹੈ।
ਇਸ ਸੰਕਟ ਦੀ ਘੜੀ ਆਜੀਵਕਾ ਮਿਸ਼ਨ ਅਧੀਨ ਪੇਂਡੂ ਗਰੀਬ ਔਰਤਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਇਸ ਕੰਮ ਤੋਂ ਹੋ ਰਹੀ ਕਮਾਈ ਨਾਲ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੀਆਂ ਹਨ।

ਉਨਾਂ ਦੱਸਿਆ ਵਿਭਾਗ ਨੇ ਸਰਪੰਚਾਂ ਦੇ ਵਟਸਐਪ ਗਰੁੱਪ ਬਣਾ ਕੇ ਕੋਵਿਡ ਤੋਂ ਬਚਾਅ ਲਈ ਜਾਣਕਰੀ ਸਾਂਝੀ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਪਿੰਡਾਂ ਵਿਚ ਲਾਏ ਗਏ ਬੂਟਿਆਂ ਦੀ ਸਾਂਭ ਸੰਭਾਲ ਲਈ ਵਣ ਮਿੱਤਰਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ, ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਚਿੰਨ ਲਾਏ ਗਏ ਹਨ, ਪਿੰਡਾਂ ਵਿਚ ਦਵਾਈ ਦੀ ਸਪਰੇਅ ਕਰਕੇ ਸੈਨੀਟੇਸ਼ਨ ਤਿੰਨ ਰਾਉਂਡ ਪੂਰੇ ਕੀਤੇ ਗਏ, ਪਿੰਡਾਂ ਦੇ ਟੋਭਿਆਂ ਦੀ ਸਫਾਈ ਕਰਵਾਈ, ਪੰਚਾਇਤੀ ਜਮੀਨਾਂ ਦੀ ਸਫਲ ਬੋਲੀ ਕਰਵਾਈ ਅਤੇ ਵਿਭਾਗ ਦੇ ਅਧੀਨ ਕੰਮ ਕਰ ਰਹੇ ਪੇਂਡੂ ਡਾਕਟਰਾਂ ਅਤੇ ਫਾਰਮਾਸਿਸਟਾਂ ਵਲੋਂ ਫਰੰਟਲਾਈਨ ‘ਤੇ ਕੋਵਿਡ ਵਾਰਡਾਂ ਵਿਚ ਡਿਊਟੀ ਦਿੱਤੀ ਜਾ ਰਹੀ ਹੈ।

- Advertisement -
Share this Article
Leave a comment