ਨਵੀਂ ਦਿੱਲੀ : ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਵਾਇਰਸ ਨੇ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਆਪਣੀ ਲਪੇਟ ਚ ਲੈ ਲਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਵਿਡ-19 ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਲਿਖਿਆ, ‘ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ‘ਤੇ ਮੈਂ ਟੈਸਟ ਕਰਵਾਇਆ ਤੇ ਰਿਪੋਰਟ ਪਾਜ਼ੇਟਿਵ ਆਈ ਹੈ। ਮੇਰੀ ਤਬੀਅਤ ਠੀਕ ਹੈ ਪਰ ਡਾਕਟਰਾਂ ਦੀ ਸਲਾਹ ਮੁਤਾਬਿਕ ਹਸਪਤਾਲ ‘ਚ ਭਰਤੀ ਹੋ ਰਿਹਾ ਹਾਂ। ਮੈਂ ਬੇਨਤੀ ਕਰਦਾ ਹਾਂ ਕਿ ਤੁਹਾਡੇ ‘ਚੋਂ ਜੋ ਲੋਕ ਕੁਝ ਦਿਨਾਂ ‘ਚ ਮੇਰੇ ਸਪੰਰਕ ‘ਚ ਆਏ ਹਨ, ਕਿਰਪਾ ਕਰ ਕੇ ਖ਼ੁਦ ਨੂੰ ਆਈਸੋਲੇਟ ਕਰ ਲੈਣ ਤੇ ਆਪਣੀ ਜਾਂਚ ਜ਼ਰੂਰ ਕਰਵਾਉਣ।’
कोरोना के शुरूआती लक्षण दिखने पर मैंने टेस्ट करवाया और रिपोर्ट पॉजिटिव आई है। मेरी तबीयत ठीक है परन्तु डॉक्टर्स की सलाह पर अस्पताल में भर्ती हो रहा हूँ। मेरा अनुरोध है कि आप में से जो भी लोग गत कुछ दिनों में मेरे संपर्क में आयें हैं, कृपया स्वयं को आइसोलेट कर अपनी जाँच करवाएं।
— Amit Shah (@AmitShah) August 2, 2020