ਭੂਮੀ ਪੂਜਨ ਤੋਂ ਐਨ ਪਹਿਲਾਂ ਓਵੈਸੀ ਦਾ ਬਿਆਨ, ‘ਬਾਬਰੀ ਮਸਜਿਦ ਸੀ ਤੇ ਰਹੇਗੀ’ 

TeamGlobalPunjab
1 Min Read

ਨਵੀਂ ਦਿੱਲੀ : ਅਯੁੱਧਿਆ ‘ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਮ ਮੰਦਰ ਦੇ ਭੂਮੀ ਪੂਜਨ ਤੋਂ ਬਾਅਦ ਮੰਦਰ ਦਾ ਨੀਂਹ ਪੱਥਰ ਰੱਖਣਗੇ। ਜਿਸ ਤੋਂ ਬਾਅਦ ਰਾਮ ਮੰਦਰ ਦੇ ਨਿਰਮਾਣ ਦਾ ਕਾਰਜ ਸ਼ੁਰੂ ਹੋ ਜਾਵੇਗਾ। ਇਸ ਤੋਂ ਐਨ ਪਹਿਲਾ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਰਾਮ ਮੰਦਰ ਦੇ ਨਿਰਮਾਣ ਦੀ ਆਗਿਆ ਦੇਣ ਵਾਲੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਬੇਇਨਸਾਫ਼ੀ ਤੇ ਨਾਵਾਜਬ ਦੱਸਿਆ ਹੈ। ਇਸ ਦੇ ਨਾਲ ਹੀ ਆਲ ਇੰਡੀਆ ਮਜਲਿਸ-ਏ-ਇਤਹਾਦੁਲ ਮੁਸਲੀਮੀਨ (ਏ.ਆਈ.ਐੱਮ.ਐੱਮ.) ਦੇ ਪ੍ਰਧਾਨ ਅਤੇ ਹੈਦਰਾਬਾਦ ਤੋਂ ਸੰਸਦ ਮੈਂਬਰ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਬਾਬਰੀ ਮਸਜਿਦ ਸੀ ਅਤੇ ਰਹੇਗੀ।

ਓਵੈਸੀ ਨੇ ਬੁੱਧਵਾਰ ਸਵੇਰੇ ਟਵੀਟ ਕੀਤਾ, ‘ਬਾਬਰੀ ਮਸਜਿਦ ਸੀ ਅਤੇ ਰਹੇਗੀ। ਓਵੈਸੀ ਨੇ ਬਾਬਰੀ ਮਸਜਿਦ ਤੇ ਇਸ ਦੇ ਤੋੜਨ ਦੀ ਇਕ ਇਕ ਤਸਵੀਰ ਸਾਂਝੀ ਕਰਕੇ ਕਿਹਾ ਕਿ ਬਾਬਰੀ ਮਸਜਿਦ ਸੀ ਤੇ ਰਹੇਗੀ, ਇੰਸ਼ਾ ਅੱਲਾਹ। ਤੁਹਾਨੂੰ ਦੱਸ ਦੇਈਏ ਕਿ 9 ਨਵੰਬਰ, 2019 ਨੂੰ ਸੁਪਰੀਮ ਕੋਰਟ ਨੇ ਵਿਵਾਦਿਤ ਜ਼ਮੀਨ ਬਾਰੇ ਫੈਸਲਾ ਸੁਣਾਇਆ ਸੀ। ਆਪਣੇ ਫ਼ੈਸਲੇ ਵਿੱਚ ਅਦਾਲਤ ਨੇ ਵਿਵਾਦਿਤ ਜ਼ਮੀਨ ਰਾਮ ਲੱਲਾ ਨੂੰ ਸੌਂਪ ਦਿੱਤੀ ਸੀ। ਇਸ ਦੇ ਨਾਲ ਹੀ ਅਦਾਲਤ ਨੇ ਸਰਕਾਰ ਨੂੰ ਮਸਜਿਦ ਬਣਾਉਣ ਲਈ ਅਯੁੱਧਿਆ ਵਿਚ ਪੰਜ ਏਕੜ ਜ਼ਮੀਨ ਦੇਣ ਦਾ ਆਦੇਸ਼ ਦਿੱਤਾ ਸੀ।

Share This Article
Leave a Comment