ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਦੀ ਸੀ.ਬੀ.ਆਈ. ਜਾਂਚ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ‘ਚ ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਕੀਤੀ ਸੀ। ਜਿਸ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਬਿਹਾਰ ਸਰਕਾਰ ਦੀ ਇਹ ਸਿਫਾਰਿਸ਼ ਮਨਜ਼ੂਰ ਕਰ ਲਈ ਹੈ। ਅਤੇ ਸੁਸ਼ਾਂਤ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਕਰਵਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਬਿਹਾਰ ਸਰਕਾਰ ਦੀ ਸੁਸ਼ਾਂਤ ਸਿੰਘ ਰਾਜਪੂਤ ਮੌਤ ਕੇਸ ਦੀ ਸੀਬੀਆਈ ਜਾਂਚ ਕਰਵਾਉਣ ਦੀ ਸਿਫਾਰਿਸ਼ ਨੂੰ ਮੰਨ ਲਿਆ ਹੈ। ਇਸ ਤੋਂ ਇਲਾਵਾ ਰੀਆ ਚੱਕਰਵਰਤੀ ਦੀ ਪਟੀਸ਼ਨ ਜਿਸ ਵਿਚ ਉਸਨੇ ਜਾਂਚ ਨੂੰ ਪਟਨਾ ਤੋਂ ਮੁੰਬਈ ਤਬਦੀਲ ਕਰਨ ਦੀ ਮੰਗ ਕੀਤੀ ਹੈ, ਸੁਪਰੀਮ ਕੋਰਟ ਨੇ ਸਾਰੀਆਂ ਧਿਰਾਂ ਨੂੰ ਤਿੰਨ ਦਿਨਾਂ ਵਿਚ ਆਪਣਾ ਜਵਾਬ ਦਾਖਲ ਕਰਨ ਲਈ ਕਿਹਾ ਹੈ। ਇਸ ਕੇਸ ਦੀ ਅਗਲੀ ਸੁਣਵਾਈ ਇਕ ਹਫਤੇ ਬਾਅਦ ਹੋਵੇਗੀ।