ਕੈਪਟਨ ਨੇ ਰਾਮ ਮੰਦਰ ਦਾ ਨੀਂਹ ਪੱਥਰ ਰੱਖੇ ਜਾਣ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

TeamGlobalPunjab
2 Min Read

ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਯੁੱਧਿਆ ਵਿੱਚ ਰਾਮ ਮੰਦਰ ਦਾ ਨੀਂਹ ਪੱਥਰ ਰੱਖਣ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ, ‘ਰਾਮ ਮੰਦਿਰ ਭਾਰਤ ਵਾਸੀਆਂ ਦੀ ਲੰਬੇ ਸਮੇਂ ਤੋਂ ਇੱਛਾ ਸੀ ਜੋ ਕਿ ਅੱਜ ਪੂਰੀ ਹੋਈ। ਭਗਵਾਨ ਰਾਮ ਜੀ ਦਾ ਧਰਮ ‘ਤੇ ਦਿੱਤਾ ਸੁਨੇਹਾ ਨਾ ਸਿਰਫ਼ ਭਾਰਤ ਸਗੋਂ ਪੂਰੀ ਦੁਨੀਆਂ ਲਈ ਮਾਰਗ-ਦਰਸ਼ਕ ਹੈ ਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੀਆਂ ਦਿੱਤੀਆਂ ਸਿੱਖਿਆਵਾਂ ‘ਤੇ ਅਮਲ ਕਰਨਾ ਚਾਹੀਦਾ ਹੈ।’

ਦਸ ਦਈਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ਵਿੱਚ ਬੁੱਧਵਾਰ ਨੂੰ ਰਾਮ ਮੰਦਰ ਦੀ ਉਸਾਰੀ ਲਈ ਭੂਮੀ ਪੂਜਨ ਕੀਤਾ ਅਤੇ ਲਗਭਗ 12:44pm ‘ਤੇ ਮੰਦਰ ਦੀ ਨੀਂਹ ਰੱਖੀ।

ਭੂਮੀ ਪੂਜਨ ਸਮਾਗਮ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਅਨਾਥ ਅਤੇ ਆਰਐਸਐਸ ਮੁੱਖੀ ਮੋਹਨ ਭਾਗਵਤ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਪੂਜਾ ਕੀਤੀ ਗਈ ਅਤੇ ਮੋਦੀ ਨੇ ਮੰਦਰ ਦੀ ਨੀਂਹ ਦੀ ਮਿੱਟੀ ਨਾਲ ਆਪਣੇ ਮੱਥੇ ‘ਤੇ ਟਿੱਕਾ ਲਗਾਇਆ। ਇਸ ਤੋਂ ਪਹਿਲਾਂ , ਮੋਦੀ ਹੈਲੀਕਾਪਟਰ ਤੋਂ ਅਯੁੱਧਿਆ ਪੁੱਜੇ ਜਿੱਥੇ ਮੁੱਖ ਮੰਤਰੀ ਨੇ ਉਨ੍ਹਾਂ ਦਾ ਸਵਾਗਤ ਕੀਤਾ।

Share This Article
Leave a Comment