ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਇਸ ਸਬੰਧੀ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ, “ਦੇਸ਼ ਦੇ ਪ੍ਰਸਿੱਧ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨਕਾਰਾਤਮਕ ਆਈ।” ਉੱਥੇ ਹੀ ਹੁਣ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਜਲਦ ਹੀ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਨੇ ਖੁਦ 2 ਅਗਸਤ ਨੂੰ ਕੋਰੋਨਾ ਤੋਂ ਸੰਕਰਮਿਤ ਹੋਣ ਬਾਰੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਸੀ। ਉਨ੍ਹਾਂ ਲਿਖਿਆ ਸੀ ਕਿ ਕੋਰੋਨਾ ਦੇ ਮੁੱਢਲੇ ਲੱਛਣ ਮਿਲਣ ‘ਤੇ ਮੈਂ ਟੈਸਟ ਕਰਵਾ ਲਿਆ ਹੈ ਅਤੇ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੈਂ ਠੀਕ ਹਾਂ, ਪਰ ਡਾਕਟਰਾਂ ਦੀ ਸਲਾਹ ‘ਤੇ ਮੈਨੂੰ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਮੈਂ ਤੁਹਾਨੂੰ ਸਭ ਨੂੰ ਬੇਨਤੀ ਕਰਦਾ ਹਨ ਕਿ ਪਿਛਲੇ ਦਿਨਾਂ ਵਿੱਚ ਮੇਰੇ ਨਾਲ ਸੰਪਰਕ ਵਿੱਚ ਆਏ ਲੋਕ ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਕਰ ਕੇ ਆਪਣੀ ਕੋਰੋਨਾ ਜਾਂਚ ਜ਼ਰੂਰ ਕਰਵਾਉਣ।