ਨਵੀਂ ਦਿੱਲੀ: ਕੇਂਦਰ ਸਰਕਾਰ ਨੇ 101 ਰੱਖਿਆ ਉਪਕਰਣਾਂ ਦੇ ਆਯਾਤ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ। ਇਸ ਦਾ ਐਲਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਐਤਵਾਰ ਨੂੰ ਕੀਤਾ। ਰੱਖਿਆ ਮੰਤਰੀ ਨੇ ਕਿਹਾ ਹੈ ਕਿ ਰੱਖਿਆ ਮੰਤਰਾਲੇ ਹੁਣ ਸਵੈ-ਨਿਰਭਰ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਰੱਖਿਆ ਉਤਪਾਦਨ ਦੇ ਸਵਦੇਸ਼ੀਕਰਨ ਨੂੰ ਉਤਸ਼ਾਹਿਤ ਕਰਨ ਲਈ 101 ਰੱਖਿਆ ਉਤਪਾਦਾਂ ਦੇ ਆਯਾਤ ‘ਤੇ ਪਾਬੰਦੀ ਲਗਾਈ ਜਾਵੇਗੀ ਅਤੇ ਇਨ੍ਹਾਂ ਨੂੰ ਸਵਦੇਸ਼ੀ ਤੌਰ ‘ਤੇ ਬਣਾਇਆ ਜਾਵੇਗਾ।
ਇਸ ਸਬੰਧੀ ਰਾਜਨਾਥ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਫੈਸਲੇ ਦੀ ਘੋਸ਼ਣਾ ਕਰਦਿਆਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜ ਥੰਮ੍ਹਾਂ- ਅਰਥ ਵਿਵਸਥਾ, ਬੁਨਿਆਦੀ ਢਾਂਚਾ, ਸਿਸਟਮ, ਜਨਸੰਖਿਆ ਅਤੇ ਮੰਗ ਦੇ ਅਧਾਰ ‘ਤੇ ਸਵੈ-ਨਿਰਭਰ ਭਾਰਤ ਦੀ ਮੰਗ ਕੀਤੀ ਹੈ । ਇਸ ਤੋਂ ਇਲਾਵਾ ਇਸ ਦੇ ਲਈ ਇੱਕ ਵਿਸ਼ੇਸ਼ ਆਰਥਿਕ ਪੈਕੇਜ ਦਾ ਐਲਾਨ ਵੀ ਕੀਤਾ ਗਿਆ ਹੈ।
Prime Minister Shri @narendramodi has given a clarion call for a self-reliant India based on the five pillars, i.e., Economy, Infrastructure, System, Demography & Demand and announced a special economic package for Self-Reliant India named ‘Atamnirbhar Bharat’.
— Rajnath Singh (@rajnathsingh) August 9, 2020
ਰਾਜਨਾਥ ਸਿੰਘ ਨੇ ਕਿਹਾ, ‘ਉਸ ਮੰਗ ਤੋਂ ਸੰਕੇਤ ਲੈਂਦਿਆਂ ਹੋਇਆ ਰੱਖਿਆ ਮੰਤਰਾਲੇ ਨੇ 101 ਚੀਜ਼ਾਂ ਦੀ ਸੂਚੀ ਤਿਆਰ ਕੀਤੀ ਹੈ ਜਿਨ੍ਹਾਂ ਦੇ ਨਿਰਯਾਤ ‘ਤੇ ਪਾਬੰਦੀ ਲਗਾਈ ਜਾਵੇਗੀ। ਇਹ ਰੱਖਿਆ ਖੇਤਰ ਵਿੱਚ ਸਵੈ-ਨਿਰਭਰਤਾ ਵੱਲ ਇੱਕ ਵੱਡਾ ਕਦਮ ਹੈ।