ਚੰਡੀਗੜ੍ਹ:ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਿੰਗ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹਨਾਂ ਸੀਨੀਅਰ ਇਸਤਰੀ ਆਗੂਆਂ ਨੂੰ ਇਸਤਰੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ।
ਉਹਨਾਂ ਵਿੱਚ ਬੀਬੀ ਕੁਲਦੀਪ ਕੌਰ ਟੌਹੜਾ ਮੈਂਬਰ ਐਸ.ਜੀ.ਪੀ.ਸੀ, ਬੀਬੀ ਸ਼ਿਵਦੇਵ ਕੌਰ ਨਾਭਾ, ਬੀਬੀ ਪੁਸ਼ਪਿੰਦਰ ਕੌਰ ਮਜਬੂਰ ਦੀਨਾ ਨਗਰ, ਬੀਬੀ ਹਰਪ੍ਰੀਤ ਕੌਰ ਬਰਨਾਲਾ, ਬੀਬੀ ਸੁਰਿੰਦਰ ਕੌਰ ਦਿਆਲ ਲੁਧਿਆਣਾ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਐਸ.ਜੀ.ਪੀ.ਸੀ, ਬੀਬੀ ਮੰਜੂ ਕੁਰੈਸ਼ੀ ਪਟਿਆਲਾ, ਬੀਬੀ ਸਤਵੰਤ ਕੌਰ ਜੌਹਲ, ਬੀਬੀ ਮਨਦੀਪ ਕੌਰ ਸੰਧੁ ਲੁਧਿਆਣਾ, ਬੀਬੀ ਸੁਖਦੇਵ ਕੌਰ ਸੱਲਾਂ, ਬੀਬੀ ਸਤਿੰਦਰ ਕੌਰ ਬੀਸਲਾ, ਬੀਬੀ ਪਰਮਜੀਤ ਕੌਰ ਭਗੜਾਣਾ, ਬੀਬੀ ਰਾਜਵਿੰਦਰ ਕੌਰ ਰਾਜੂ ਨੰਗਲ ਸ਼ਾਮਾ ਅਤੇ ਬੀਬੀ ਬਲਜਿੰਦਰ ਕੌਰ ਸੈਦਪੁਰਾ ਮੋਹਾਲੀ ਦੇ ਨਾਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਬਾਕੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।