ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਜਨਮਅਸ਼ਟਮੀ ਦੀ ਰਾਤ ਕਰਫਿਊ ਵਿੱਚ ਢਿੱਲ, ਨਵੇਂ ਦਿਸ਼ਾ-ਨਿਰਦੇਸ਼ ਜਾਰੀ

TeamGlobalPunjab
1 Min Read

ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ‘ਤੇ ਮੰਗਲਵਾਰ ਨੂੰ ਗ੍ਰਹਿ ਵਿਭਾਗ ਨੇ ਜਨਮਅਸ਼ਟਮੀ ਦੇ ਮੌਕੇ 12 ਤੇ 13 ਅਗਸਤ ਬੁੱਧਵਾਰ ਅਤੇ ਵੀਰਵਾਰ ਦੀ ਰਾਤ ਸੂਬੇ ਭਰ ਵਿੱਚ ਕਰਫਿਊ ‘ਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।

ਇਸ ਢਿੱਲ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਸੂਬੇ ‘ਚ 12 ਤਾਰੀਕ ਦੀ ਰਾਤ ਨੂੰ ਕਰਫਿਊ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਨਵੇਂ ਹੁਕਮਾਂ ਤਹਿਤ ਸੂਬੇ ‘ਚ 12 ਅਤੇ 13 ਤਾਰੀਕ ਦੀ ਰਾਤ ਨੂੰ ਕਰਫਿਊ ਰਾਤ 1 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਜਦ ਕਿ ਪਹਿਲਾਂ ਕਰਫਿਊ ਦਾ ਸਮਾਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਸੀ।

ਜਲੰਧਰ, ਲੁਧਿਆਣਾ ਤੇ ਪਟਿਆਲਾ ‘ਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਹੈ। ਵਿਸ਼ੇਸ਼ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ ਨੇ ਇਸ ਸਬੰਧੀ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਕਰਦਿਆਂ ਸਾਰੇ ਜ਼ਿਲਾ ਮੈਜਿਸਟ੍ਰੇਟਾਂ ਨੂੰ ਇਸ ਅਨੁਸਾਰ ਹੁਕਮ ਜਾਰੀ ਕਰਨ ਲਈ ਕਿਹਾ ਹੈ।

Share This Article
Leave a Comment