ਚੰਡੀਗੜ੍ਹ : ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਅੱੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਪੀਸੀ) ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲਈ ਕੁੱਲ ਤਿੰਨ ਉਮੀਦਵਾਰ ਮੈਦਾਨ ‘ਚ ਸਨ। ਕੁੱਲ 36 ਮੈਂਬਰਾਂ ‘ਚੋਂ ਬਲਜੀਤ ਸਿੰਘ ਦਾਦੂਵਾਲ ਦੇ ਪੱਖ ‘ਚ 19 ਮੈਂਬਰਾਂ ਨੇ ਵੋਟਾਂ ਪਾਈਆਂ ਜਦ ਕਿ ਝੀਂਡਾ ਗਰੁੱਪ ਦੇ ਉਮੀਦਵਾਰ ਜਸਬੀਰ ਸਿੰਘ ਖਾਲਸਾ ਨੂੰ ਕੁੱਲ 17 ਵੋਟਾਂ ਪਈਆਂ। ਜਿਸ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਪੀਸੀ) ਦਾ ਪ੍ਰਧਾਨ ਚੁਣ ਲਿਆ ਗਿਆ।