ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ, ਇਸ ਵਾਰ ਉਨ੍ਹਾਂ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ, ਅੱਜ ਮੇਰੀ ਕੋਰੋਨਾ ਟੈਸਟ ਦੀ ਰਿਪੋਰਟ ਨਕਾਰਾਤਮਕ ਆਈ ਹੈ। ਮੈਂ ਪ੍ਰਮਾਤਮਾ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਤਹਿ ਦਿਲੋਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਸ ਸਮੇਂ ਮੇਰੀ ਸਿਹਤਯਾਬੀ ਲਈ ਦੁਆਵਾਂ ਕੀਤੀਆਂ ਅਤੇ ਮੇਰੇ ਪਰਿਵਾਰ ਦਾ ਹੌਂਸਲਾ ਵਧਾਇਆ। ਡਾਕਟਰਾਂ ਦੀ ਸਲਾਹ ‘ਤੇ ਕੁਝ ਦਿਨ ਹੋਰ ਹੋਮ ਕੁਆਰੰਟਾਈਨ ਰਹਾਂਗਾ। ਕੋਰੋਨਾ ਦੀ ਲਾਗ ਦੌਰਾਨ ਮੇਰਾ ਇਲਾਜ ਕਰਨ ਵਾਲੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦਾ ਧੰਨਵਾਦ ਕੀਤਾ।
आज मेरी कोरोना टेस्ट रिपोर्ट नेगेटिव आई है।
मैं ईश्वर का धन्यवाद करता हूँ और इस समय जिन लोगों ने मेरे स्वास्थ्यलाभ के लिए शुभकामनाएं देकर मेरा और मेरे परिजनों को ढाढस बंधाया उन सभी का ह्रदय से आभार व्यक्त करता हूँ।
डॉक्टर्स की सलाह पर अभी कुछ और दिनों तक होम आइसोलेशन में रहूँगा।
— Amit Shah (@AmitShah) August 14, 2020
ਦੱਸ ਦੇਈਏ ਕਿ 2 ਅਗਸਤ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਸਕਾਰਾਤਮਕ ਪਾਏ ਗਏ ਸਨ। ਗ੍ਰਹਿ ਮੰਤਰੀ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।