AAP ਦੇ ਸਾਬਕਾ ਵਿਧਾਇਕ ਖਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮੁਕੱਦਮਾ ਦਰਜ

TeamGlobalPunjab
1 Min Read

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤੇ ਸਾਬਕਾ ਵਿਧਾਇਕ ਜਰਨੈਲ ਸਿੰਘ ਖਿਲਾਫ ਮਾਮਲਾ ਦਰਜ ਹੋ ਗਿਆ ਹੈ। ਜਰਨੈਲ ਸਿੰਘ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਵਿਧਾਇਕ ਰਹਿ ਚੁੱਕੇ ਸਨ। ਜਰਨੈਲ ਸਿੰਘ ਨੇ 11 ਅਗਸਤ ਨੂੰ ਆਪਣੀ ਫੇਸਬੁੱਕ ਪੋਸਟ ਵਿੱਚ ਹਿੰਦੂ ਦੇਵੀ ਦੇਵਤਿਆਂ ‘ਤੇ ਸਵਾਲ ਚੁੱਕੇ ਸੀ।

ਜਿਸ ਤੋਂ ਬਾਅਦ ਜਰਨੈਲ ਸਿੰਘ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਤਹਿਤ ਧਾਰਾ 295-A ਅਤੇ ਆਈਟੀ ਐਕਟ ਦੀ ਧਾਰਾ 67 ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ। ਦਿੱਲੀ ‘ਚ ਥਾਣਾ ਕੰਟੋਨਮੈਂਟ ਵਿਖੇ ਇਸ ਸਬੰਧ ਵਿਚ ਗੌਰਵ ਸ਼ਰਮਾ ਵਲੋਂ ਸ਼ਿਕਾਇਤ ਦਰਜ ਕਰਾਈ ਗਈ ਹੈ।

ਇਸ ਵਿਵਾਦ ਉੱਤੇ ਜਰਨੈਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣਾ ਫੋਨ ਆਪਣੇ ਪੁੱਤਰ ਨੂੰ ਦਿੱਤਾ ਹੋਇਆ ਸੀ, ਅਤੇ ਉਸ ਨੇ ਗਲਤੀ ਨਾਲ ਫੇਸਬੁੱਕ ਉੱਤੇ ਕੁਝ ਕਾਪੀ ਪੇਸਟ ਕਰ ਦਿੱਤਾ ਜਿਸ ਨੂੰ ਮੈਂ ਡਿਲੀਟ ਵੀ ਕਰ ਦਿੱਤਾ ਸੀ।

ਆਮ ਆਦਮੀ ਪਾਰਟੀ ਨੇ ਜਰਨੈਲ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੋਇਆ ਸੀ ਅਤੇ ਪੁੱਛਿਆ ਸੀ ਕਿ ਉਨ੍ਹਾਂ ਨੂੰ ਪ੍ਰਾਇਮਰੀ ਮੈਂਬਰਸ਼ਿਪ ਤੋਂ ਬਰਖਾਸਤ ਕਿਉਂ ਨਾ ਕੀਤਾ ਜਾਵੇ?

- Advertisement -

ਇਸ ਵਿਵਾਦ ਨੂੰ ਲੈ ਕੇ ਜਾਂਚ ਹੋਣ ਤੱਕ ਫਿਲਹਾਲ ਜਰਨੈਲ ਸਿੰਘ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਹੁਣ ਜਰਨੈਲ ਸਿੰਘ ਖ਼ਿਲਾਫ਼ ਦਿੱਲੀ ਵਿੱਚ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਵੀ ਦਰਜ ਹੋ ਗਿਆ ਹੈ।

Share this Article
Leave a comment