ਅਮਰੀਕੀ ਰਾਸ਼ਟਰਪਤੀ ਬਣਿਆ ਤਾਂ ਮੌਜੂਦਾ ਖ਼ਤਰਿਆਂ ਨਾਲ ਨਜਿੱਠਣ ਲਈ ਭਾਰਤ ਨਾਲ ਖੜਾ ਰਹਾਂਗਾ – ਜੋਏ ਬੀਡੇਨ

TeamGlobalPunjab
1 Min Read

ਵਾਸ਼ਿੰਗਟਨ : ਅਮਰੀਕਾ ‘ਚ ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਉਮੀਦਵਾਰ ਜੋਏ ਬਾਈਡੇਨ ਨੇ ਕਿਹਾ ਹੈ ਕਿ ਜੇ ਉਹ ਚੋਣ ਜਿੱਤ ਜਾਂਦੇ ਹਨ ਤਾਂ ਉਨ੍ਹਾਂ ਦਾ ਪ੍ਰਸ਼ਾਸਨ ਭਾਰਤ ਦੇ ਸਾਹਮਣੇ ਮੌਜੂਦ ਖ਼ਤਰਿਆਂ ਨਾਲ ਨਜਿੱਠਣ ਲਈ ਉਸ ਦੇ ਨਾਲ ਖੜਾ ਰਹੇਗਾ। ਬਾਈਡੇਨ ਨੇ ਭਾਰਤ ਤੇ ਅਮਰੀਕਾ ਵਿਚਕਾਰ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਵੀ ਕਹੀ।

ਭਾਰਤ ਦੇ 74ਵੇਂ ਆਜ਼ਾਦੀ ਦਿਵਸ ਮੌਕੇ ਭਾਰਤੀ-ਅਮਰੀਕੀ ਭਾਈਚਾਰੇ ਨੂੰ ਸੰਬੋਧਿਤ ਕਰਦੇ ਹੋਏ ਬੀਡੇਨ ਨੇ ਕਿਹਾ ਕਿ ਮੈਂ 15 ਸਾਲ ਪਹਿਲਾਂ ਭਾਰਤ ਨਾਲ ਇਤਿਹਾਸਕ ਨਾਗਰਿਕ ਪਰਮਾਣੂ ਸਮਝੌਤੇ ਦੇ ਯਤਨਾਂ ਦੀ ਅਗਵਾਈ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਅਤੇ ਅਮਰੀਕਾ ਨੇੜਲੇ ਦੋਸਤ ਅਤੇ ਸਹਿਯੋਗੀ ਬਣ ਜਾਂਦੇ ਹਨ ਤਾਂ ਦੁਨੀਆ ਹੋਰ ਵਧੇਰੇ ਸੁਰੱਖਿਅਤ ਹੋ ਜਾਵੇਗੀ।

ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਉਹ ਰਾਸ਼ਟਰਪਤੀ ਚੋਣ ਜਿੱਤ ਜਾਂਦੇ ਹਨ, ਤਾਂ ਭਾਰਤ ਆਪਣੇ ਖੇਤਰ ਅਤੇ ਆਪਣੀਆਂ ਸਰਹੱਦਾਂ ‘ਤੇ ਜਿਨ੍ਹਾਂ ਦਰਪੇਸ਼ ਖਤਰਿਆਂ ਦਾ ਸਾਹਮਣਾ ਕਰ ਰਿਹਾ ਹੈ ਉਹ ਉਸ ਨਾਲ ਨਜਿੱਠਣ ਲਈ ਭਾਰਤ ਨਾਲ ਖੜੇ ਰਹਿਣਗੇ। ਉਸਨੇ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਨੂੰ ਵਧਾਉਣ ਅਤੇ ਮੌਸਮੀ ਤਬਦੀਲੀ ਅਤੇ ਵਿਸ਼ਵਵਿਆਪੀ ਸਿਹਤ ਸੁਰੱਖਿਆ ਵਰਗੀਆਂ ਵੱਡੀਆਂ ਆਲਮੀ ਚੁਣੌਤੀਆਂ ਨਾਲ ਨਜਿੱਠਣ ਲਈ ਇਕੱਠੇ ਕੰਮ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਰਾਸ਼ਟਰਪਤੀ ਵਜੋਂ ਭਾਰਤੀ-ਅਮਰੀਕੀ ਭਾਈਚਾਰੇ ‘ਤੇ ਭਰੋਸਾ ਕਰਨਾ ਜਾਰੀ ਰੱਖਣਗੇ।

Share This Article
Leave a Comment