ਨਵੀਂ ਦਿੱਲੀ : ਨਵੀਂ ਦਿੱਲੀ ਸਥਿਤ ਸੰਸਦ ਭਵਨ ਦੀ ਅਨੈਕਸੀ ਇਮਾਰਤ ਵਿਚ ਅੱਗ ਲੱਗਣ ਦੀ ਖਬਰ ਸਾਹਮਣੇ ਆ ਰਹੀ ਹੈ। ਇਹ ਘਟਨਾ ਅੱਜ ਸਵੇਰੇ 7.30 ਵਜੇ ਦੇ ਕਰੀਬ ਵਾਪਰੀ। ਮਿਲੀ ਜਾਣਕਾਰੀ ਅਨੁਸਾਰ ਸੰਸਦ ਭਵਨ ਦੀ ਅਨੈਕਸੀ ਇਮਾਰਤ ਦੀ ਛੇਵੀਂ ਮੰਜ਼ਲ ‘ਤੇ ਅੱਗ ਲੱਗੀ ਹੈ। ਅੱਗ ਲੱਗਣ ਕਾਰਨ ਸ਼ਾਟ ਸਰਕਟ ਦੱਸਿਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਖਬਰ ਲਿਖੇ ਜਾਣ ਤੱਕ ਇਸ ਘਟਨਾ ‘ਚ ਕਿਸੇ ਜਾਨ-ਮਾਲ ਦੇ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ।