ਚੰਡੀਗੜ੍ਹ : ਪੰਜਾਬੀ ਗਾਇਕ ਅਤੇ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਅਨਮੋਲ ਗਗਨ ਮਾਨ ਨੂੰ 13 ਜੁਲਾਈ ਵਾਲੇ ਦਿਨ ਪਾਰਟੀ ‘ਚ ਸ਼ਾਮਲ ਕਰਵਾਇਆ ਸੀ, ਤਾਂ ਉਦੋਂ ਵੱਡੀ ਗਿਣਤੀ ਵਿੱਚ AAP ਵਰਕਰ ਅਤੇ ਲੀਡਰ ਨੇ ਸ਼ਮੂਲੀਅਤ ਕੀਤੀ ਸੀ । ਜਿਸ ਤੇ ਹੁਣ ਹਾਈਕੋਰਟ ਨੇ ਸਖ਼ਤੀ ਦਿਖਾਈ ਹੈ।
ਹਾਈ ਕੋਰਟ ਨੇ ਆਦੇਸ਼ ਦਿੱਤੇ ਹਨ ਕਿ ਜੇਕਰ ਮਨਿਸਟਰੀ ਆਫ ਹੋਮ ਅਫੇਅਰਜ਼(MHA) ਦੀ ਗਾਈਡਲਾਈਨ ਦੀਆਂ ਧੱਜੀਆਂ ਉੱਡੀਆਂ ਹਨ ਤਾਂ ਇਨ੍ਹਾਂ ਲੀਡਰਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਇਹ ਹੁਕਮ ਐਡਵੋਕੇਟ ਪਰਮਪ੍ਰੀਤ ਬਾਜਵਾ ਵੱਲੋਂ ਪਾਈ ਗਈ ਪੀਆਈਐੱਲ ‘ਤੇ ਸੁਣਵਾਈ ਕਰਦੇ ਹੋਏ ਜਾਰੀ ਕੀਤੇ ਹਨ।
ਐਡਵੋਕੇਟ ਪਰਮਪ੍ਰੀਤ ਸਿੰਘ ਬਾਜਵਾ ਨੇ 13 ਜੁਲਾਈ ਨੂੰ ਸੈਕਟਰ 39 ‘ਚ ਹੋਏ ਇਕੱਠ ਸਬੰਧੀ ਚੰਡੀਗੜ੍ਹ ਦੇ ਡੀਜੀਪੀ ਅਤੇ ਐਸਐਸਪੀ ਨੂੰ ਸ਼ਿਕਾਇਤ ਕੀਤੀ ਸੀ। ਪਰ ਚੰਡੀਗੜ੍ਹ ਪੁਲਿਸ ਵੱਲੋਂ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਐਡਵੋਕੇਟ ਨੇ ਹਾਈਕੋਰਟ ਵਿਚ ਪੀਆਈਐੱਲ ਦਾਖਲ ਕੀਤੀ।