ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈੈ। ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 69,652 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 977 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦਈਏ ਕਿ ਦੇਸ਼ ‘ਚ ਕੋਰੋਨਾ ਮਾਮਲੇ ਵਧਣ ਦੀ ਰਫ਼ਤਾਰ ਦੁਨੀਆਂ ‘ਚ ਪਹਿਲੇ ਨੰਬਰ ‘ਤੇ ਹੈ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ‘ਚ ਹੁਣ ਤਕ 28,36,926 ਲੋਕ ਕੋਰੋਨਾ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 977 ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ। ਜਿਸ ਨਾਲ ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 53,866 ਹੋ ਗਈ ਹੈ। ਦੇਸ਼ ‘ਚ ਅਜੇ ਵੀ 6,86000 ਹਜ਼ਾਰ ਮਾਮਲੇ ਸਰਗਰਮ ਹਨ ਅਤੇ 20,96,664 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।
ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਤੇ ਐਕਟਿਵ ਕੇਸ ਲਗਾਤਾਰ ਘਟ ਰਹੇ ਹਨ। ਮੌਤ ਦਰ 1.90% ਹੋ ਗਈ। ਇਸ ਤੋਂ ਇਲਾਵਾ ਐਕਟਿਵ ਕੇਸ ਜਿਨ੍ਹਾਂ ਦਾ ਇਲਾਜ ਜਾਰੀ ਹੈ, ਉਨ੍ਹਾਂ ਦੀ ਦਰ ਘਟ ਕੇ 24.19% ਰਹਿ ਗਈ ਹੈ। ਇਸ ਤੋਂ ਇਲਾਵਾ ਰਿਕਵਰੀ ਰੇਟ 73.90% ਹੋ ਗਿਆ ਹੈ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਜਾਰੀ ਅੰਕੜਿਆਂ ਅਨੁਸਾਰ 19 ਅਗਸਤ ਤੱਕ ਦੇਸ਼ ਭਰ ਵਿੱਚ ਕੁੱਲ 3,26,61,252 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਜਿਨ੍ਹਾਂ ‘ਚੋਂ 9,18,470 ਨਮੂਨਿਆਂ ਦਾ ਵੀਰਵਾਰ ਨੂੰ ਇਕ ਦਿਨ ਵਿਚ ਟੈਸਟ ਕੀਤਾ ਗਿਆ।