ਮੁੰਬਈ : ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ ਦੇ ਛੋਟੇ ਭਰਾ ਅਸਲਮ ਖਾਨ ਦਾ 88 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਅੱਜ ਆਖਰੀ ਸਾਹ ਲਿਆ। ਉਨ੍ਹਾਂ ਨੂੰ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਬਿਮਾਰੀ ਸੀ ਅਤੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਵ ਆਈ ਸੀ।
ਦੱਸ ਦੇਈਏ ਕਿ ਦਿਲੀਪ ਕੁਮਾਰ ਦੇ ਦੋਵੇਂ ਭਰਾਵਾਂ ਅਹਿਸਾਨ ਖਾਨ ਅਤੇ ਅਸਲਮ ਖ਼ਾਨ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ 16 ਅਗਸਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਥੇ ਦੋਵਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਅਹਿਸਾਨ ਖਾਨ ਅਜੇ ਵੀ ਲੀਲਾਵਤੀ ਹਸਪਤਾਲ ਵਿੱਚ ਦਾਖਲ ਹੈ। ਉਨ੍ਹਾਂ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਡਾਕਟਰ ਅਨੁਸਾਰ ਉਨ੍ਹਾਂ ਦੇ ਸਰੀਰ ‘ਚ ਪਹਿਲਾਂ ਹੀ ਆਕਸੀਜਨ ਦੀ ਘਾਟ ਹੈ, ਜਿਸ ਕਾਰਨ ਉਨ੍ਹਾਂ ਨੂੰਸਾਹ ਲੈਣ ਵਿਚ ਵਧੇਰੇ ਮੁਸ਼ਕਲ ਆ ਰਹੀ ਹੈ।