ਚੰਡੀਗੜ੍ਹ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਸੁਹੇਲ ਬਰਾੜ ਅਤੇ ਪੰਕਜ ਬਾਂਸਲ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਸੁਹੇਲ ਬਰਾੜ ਅਤੇ ਪੰਕਜ ਮੋਟਰ ਦੇ ਮਾਲਕ ਪੰਕਜ ਬਾਂਸਲ ਨੂੰ ਜ਼ਮਾਨਤ ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਪੁਲੀਸ ਵੱਲੋਂ ਦੋਵਾਂ ਨੂੰ ਤਿੰਨ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸੁਹੇਲ ਬਰਾੜ ਅਤੇ ਪੰਕਜ ਬਾਂਸਲ ਉੱਪਰ ਬਹਿਬਲ ਕਲਾਂ ਗੋਲੀ ਕਾਂਡ ਤੋਂ ਬਾਅਦ ਸਿੱਖ ਸੰਗਤਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਪੁਲਿਸ ਦਾ ਸਾਥ ਦੇਣ ਅਤੇ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।
ਪਿਛਲੇ ਤਿੰਨ ਮਹੀਨੇ ਤੋਂ ਗ੍ਰਿਫਤਾਰ ਹੁਣ ਇਨ੍ਹਾਂ ਦੋਵਾਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਤੇ ਰਿਹਾਅ ਕਰਨ ਦਾ ਫ਼ੈਸਲਾ ਸੁਣਾਇਆ ਹੈ।