ਸੁਖਬੀਰ ਸਿੰਘ ਬਾਦਲ ਨੇ ਵਿੱਤ ਕਮਿਸ਼ਨ ਨੂੰ ਫਾਜ਼ਿਲਕਾ ਵਿਖੇ ਮੈਡੀਕਲ ਕਾਲਜ ਤੇ ਹਸਪਤਾਲ ਲਈ 100 ਕਰੋੜ ਰੁਪਏ ਦੀ ਰਾਸ਼ੀ ਪ੍ਰਦਾਨ ਕਰਨ ਦੀ ਕੀਤੀ ਅਪੀਲ

TeamGlobalPunjab
2 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਵਿੱਤ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਫਾਜ਼ਿਕਲਾ ਵਿਖੇ ਮੈਡੀਕਲ ਕਾਲਜ ਤੇ ਹਸਪਤਾਲ ਦੀ ਸਥਾਪਨਾ ਵਾਸਤੇ 100 ਕਰੋੜ ਰੁਪਏ ਰਾਸ਼ੀ ਪ੍ਰਦਾਨ ਕੀਤੀ ਜਾਵੇ ਤਾਂ ਜੋ ਸੂਬੇ ਦੇ ਸਰਹੱਦੀ ਜ਼ਿਲ੍ਹੇ ਵਿਚ ਮੈਡੀਕਲ ਸੇਵਾਵਾਂ ਦੀ ਸ਼ੁਰੂਆਤ ਹੋ ਸਕੇ।

ਪੰਦਰਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਸ੍ਰੀ ਐਨ ਕੇ ਸਿੰਘ ਨੂੰ ਲਿਖੇ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਵੱਲੋਂ ਤਜਵੀਜ ਕੀਤਾ ਮੈਡੀਕਲ ਕਾਲਜ ਤੇ ਹਸਪਤਾਲ ਨਾ ਸਿਰਫ ਮਾਲਵਾ ਖਿੱਤੇ ਬਲਕਿ ਹਰਿਆਣਾ ਤੇ ਰਾਜਸਥਾਨ ਦੇ ਗੁਆਂਢੀ ਜ਼ਿਲਿ•ਆਂ ਲਈ ਵੀ ਧੁਰਾ ਬਣ ਜਾਵੇਗਾ। ਉਹਨਾਂ ਸਿਫਾਰਸ਼ ਕੀਤੀ ਕਿ ਇਸਨੂੰ ਫਾਜ਼ਿਲਕਾ ਵਿਖੇ ਜ਼ਿਲ੍ਹਾ ਹਸਪਤਾਲ ਨਾਲ ਜੋੜਿਆ ਜਾਵੇ।

ਵੇਰਵੇ ਸਾਂਝੇ ਕਰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਫਾਜ਼ਿਲਕਾ ਵਿਚ ਸਰਕਾਰੀ ਖੇਤਰ ਵਿਚ ਬੁਨਿਆਦੀ ਸਿਹਤ ਸਹੂਲਤਾਂ ਤੇ ਸੰਭਾਲ ਦੀ ਬਹੁਤ ਜ਼ਿਆਦਾ ਕਮੀ ਹੈ। ਉਹਨਾਂ ਕਿਹਾ ਕਿ ਲੋਕਾਂ ਦੀ ਆਮਦਨ ਘੱਟ ਹੋਣ ਕਾਰਨ ਪ੍ਰਾਈਵੇਟ ਸਿਹਤ ਸੇਵਾਵਾਂ ਵੀ ਸ਼ੁਰੂ ਨਹੀਂ ਹੋ ਸਕੀਆਂ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿਚ ਵਸੋਂ ਵਿਚ ਪ੍ਰਤੀ ਹਜ਼ਾਰ ਪਿੱਛੇ 0.7 ਤੋਂ 0.9 ਫੀਸਦੀ ਹੀ ਬੈਡ ਹਨ ਅਤੇ ਇਕ ਡਾਕਟਰ ਜ਼ਿਲ੍ਹੇ ਵਿਚ 6183 ਲੋਕਾਂ ਦੀ ਸੇਵਾ ਕਰ ਰਿਹਾ ਹੈ ਜਦਕਿ ਇਸਦੇ ਮੁਕਾਬਲੇ ਪਟਿਆਲਾ ਵਿਚ ਇਕ ਡਾਕਟਰ 578 ਵਿਅਕਤੀਆਂ ਨੂੰ ਵੇਖ ਰਿਹਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਆਪਣੇ ਪੱਤਰ ਵਿਚ ਵਿੱਤ ਕਮਿਸ਼ਨ ਦੇ ਚੇਅਰਮੈਨ ਨੂੰ ਦੱਸਿਆ ਕਿ ਫਾਜ਼ਿਲਕਾ ਵਿਚ ਦੇਸ਼ ਵਿਚ ਸਭ ਤੋਂ ਵੱਧ ਕੈਂਸਰ ਪਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮਾਲਵਾ ਖਿੱਤੇ ‘ਚੋਂ ਰਾਜਸਥਾਨ ਜਾਣ ਵਾਲੀ ਇਕ ਰੇਲ ਦਾ ਨਾਂ ਦਾ ਕੈਂਸਰ ਐਕਸਪ੍ਰੈਸ ਵਜੋਂ ਹੀ ਮਸ਼ਹੂਰ ਹੋ ਗਿਆ ਸੀ ਕਿਉਂਕਿ ਉਹ ਇਲਾਜ ਵਾਸਤੇ ਕੈਂਸਰ ਮਰੀਜ਼ਾਂ ਨੂੰ ਲੈ ਕੇ ਜਾਂਦੀ ਸੀ।

ਬਾਦਲ ਨੇ ਕਿਹਾ ਕਿ ਲੋਕਾਂ ਦੀਆਂ ਸਿਹਤ ਸਮੱਸਿਆਵਾਂ ਦੇ ਹੱਲ ਲਈ ਕੋਈ ਢਾਂਚਾਵਤ ਪ੍ਰੋਗਰਾਮ ਨਹੀਂ ਹੈ। ਉਹਨਾਂ ਕਿਹਾ ਕਿ ਸਾਡੇ ਕੋਲ ਇਕ ਜ਼ਿਲ੍ਹਾ ਹਸਪਤਾਲ ਹੈ ਜਿਥੇ ਬੁਨਿਆਦੀ ਢਾਂਚੇ ਦੀ ਵੀ ਬਹੁਤ ਘਾਟ ਹੈ। ਉਹਨਾਂ ਕਿਹਾ ਕਿ ਇਸ ਕਾਰਨ ਲੋਕਾਂ ਨੂੰ ਮੈਡੀਕਲ ਸੇਵਾਵਾਂ ਵਾਸਤੇ ਰਾਤੋ ਰਾਤ ਹੋਰਨਾਂ ਖੇਤਰਾਂ ਵਿਚ ਸਫਰ ਕਰਨਾ ਪੈਂਦਾ ਹੈ ਜੋ ਉਹਨਾਂ ‘ਤੇ ਵਿੱਤੀ ਬੋਝ ਹੈ।

Share This Article
Leave a Comment