ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਮੁੱਖ ਮੰਤਰੀ ਖੱਟਰ ਨੇ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮੈਂ ਕੋਰੋਨਾ ਦਾ ਟੈਸਟ ਅੱਜ ਕਰਵਾਇਆ, ਮੇਰੀ ਰਿਪੋਰਟ ਪਾਜ਼ਿਟਿਵ ਆਈ ਹੈ। ਉਨ੍ਹਾਂ ਨੇ ਕਿਹਾ, ਮੈਂ ਸਾਰੇ ਸਹਿਕਰਮੀਆਂ ਅਤੇ ਸਾਥੀਆਂ ਨੂੰ ਅਪੀਲ ਕਰਦਾ ਹਾਂ ਜੋ ਪਿਛਲੇ ਹਫ਼ਤੇ ਮੇਰੇ ਸੰਪਰਕ ਵਿੱਚ ਆਏ ਹਨ, ਟੈਸਟ ਕਰਵਾ ਲੈਣ।
I was tested for Novel Corona Virus today. My test report has returned positive.
I appeal to all colleagues and associates who came in my contact over the last week to get themselves tested. I request my close contacts to move into strict quarantine immediately.
— Manohar Lal (@mlkhattar) August 24, 2020
ਦਸ ਦਈਏ ਹਰਿਆਣਾ ਦਾ ਵਿਧਾਨ ਸਭਾ ਦਾ ਸੈਸ਼ਨ 26 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਪਰ ਉਸ ਤੋਂ ਪਹਿਲਾਂ ਹੀ ਹਰਿਆਣਾ ਵਿਧਾਨ ਸਭਾ ਦੇ ਮੁਖ ਮੰਤਰੀ ਤੇ ਸਪੀਕਰ ਗਿਆਨ ਚੰਦ ਗੁਪਤਾ ਕੋਰੋਨਾ ਵਾਇਰਸ ਦੇ ਨਾਲ ਪੀੜਤ ਪਾਏ ਗਏ ਹਨ।
ਗਿਆਨ ਚੰਦ ਗੁਪਤਾ ਵੱਲੋਂ ਆਪਣਾ ਕੋਵਿਡ ਟੈਸਟ ਬੀਤੇ ਦਿਨੀਂ ਐਤਵਾਰ ਨੂੰ ਕਰਵਾਇਆ ਸੀ, ਜਿਸ ਦੀ ਅੱਜ ਰਿਪੋਰਟ ਪਾਜ਼ਿਟਿਵ ਆਈ ਹੈ। ਇਸ ਦੀ ਜਾਣਕਾਰੀ ਗਿਆਨ ਚੰਦ ਗੁਪਤਾ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਉਨ੍ਹਾਂ ਟਵੀਟ ‘ਚ ਲਿਖਿਆ ਕਿ, “ਕੱਲ੍ਹ ਮੈਂ ਆਪਣਾ ਕੋਵਿਡ-19 ਟੈਸਟ ਕਰਵਾਇਆ ਸੀ ਅਤੇ ਰਿਪੋਰਟ ਪਾਜ਼ਿਟਿਵ ਆਈ ਹੈ, ਮੇਰੀ ਸਿਹਤ ਹੁਣ ਠੀਕ ਹੈ ਪਰ ਡਾਕਟਰਾਂ ਦੀ ਸਲਾਹ ਤੇ ਘਰ ਵਿੱਚ ਇਕਾਂਤਵਾਸ ਹੋ ਰਿਹਾ ਹਾਂ, ਮੇਰੀ ਬੇਨਤੀ ਹੈ ਕਿ ਤੁਹਾਡੇ ‘ਚੋਂ ਜਿਹੜੇ ਵੀ ਲੋਕ ਪਿਛਲੇ ਕੁਝ ਦਿਨਾਂ ਤੋਂ ਮੇਰੇ ਸੰਪਰਕ ਵਿੱਚ ਆਏ ਹਨ ਕ੍ਰਿਪਾ ਕਰਕੇ ਖੁਦ ਨੂੰ ਆਈਸੋਲੇਟ ਕਰਨ ਅਤੇ ਆਪਣੀ ਜਾਂਚ ਕਰਵਾਉਣ।”
कल मैंने अपना covid-19 टेस्ट करवाया था और रिपोर्ट पॉजिटिव आई है। मेरी तबीयत ठीक है परन्तु डॉक्टर्स की सलाह पर होम क्वारंटाइन हो रहा हूँ। मेरा अनुरोध है कि आप में से जो भी लोग गत कुछ दिनों में मेरे संपर्क में आयें हैं, कृपया स्वयं को आइसोलेट कर अपनी जाँच करवाएं।
— Gian Chand Gupta (@GianChandBjp) August 24, 2020