ਬ੍ਰਾਜ਼ੀਲ : ਰਾਸ਼ਟਰਪਤੀ ਬੋਲਸਨਾਰੋ ਦੇ ਪਰਿਵਾਰ ਦੇ ਚੌਥੇ ਮੈਂਬਰ ਨੂੰ ਹੋਇਆ ਕੋਰੋਨਾ

TeamGlobalPunjab
1 Min Read

ਬ੍ਰਾਜ਼ੀਲ : ਬ੍ਰਾਜ਼ੀਲ ‘ਚ ਕੋੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਕੋਰੋਨਾ ਨਾਲ ਪ੍ਰਭਾਵਿਤ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸਨਾਰੋ ਦੇ ਵੱਡੇ ਬੇਟੇ ਸਨ ਫਲੇਵੀਓ ਬੋਲਸੋਨਾਰੋ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਸਨ ਫਲੇਵੀਓ ਨੇ ਆਪਣੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਆਪਣੇ ਆਪ ਨੂੰ ਘਰ ‘ਚ ਹੀ ਆਈਸੋਲੇਟ ਕਰ ਲਿਆ ਹੈ। ਹਾਲਾਂਕਿ ਉਨ੍ਹਾਂ ‘ਚ ਕੋਰੋਨਾ ਦੇ ਲੱਛਣ ਨਹੀਂ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਖ਼ੁਦ ਇਸ ਦੀ ਜਾਣਕਾਰੀ ਦਿੱਤੀ ਹੈ। ਸਨ ਫਲੇਵੀਓ ਕੋਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਰਾਸ਼ਟਰਪਤੀ ਬੋਲਸਨਾਰੋ ਪਰਿਵਾਰ ਦੇ ਚੌਥੇ ਮੈਂਬਰ ਹਨ। ਇਸ ਤੋਂ ਪਹਿਲਾਂ ਰਾਸ਼ਟਰਪਤੀ, ਉਨ੍ਹਾਂ ਦੀ ਪਤਨੀ ਅਤੇ ਛੋਟੇ ਬੇਟੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਇਸ ਤੋਂ ਇਲਾਵਾ ਬੋਲਸੋਨਾਰੋ ਸਟਾਫ ਦੇ ਕਈ ਮੈਂਬਰ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ‘ਚੋਂ ਅੱਠ ਕੈਬਿਨੇਟ ਮੈਂਬਰ ਹਨ।

ਬ੍ਰਾਜ਼ੀਲ ਅਮਰੀਕਾ ਤੋਂ ਬਾਅਦ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਦੇਸ਼ ‘ਚ ਹੁਣ ਤੱਕ ਕੋਰੋਨਾ ਦੇ 3,674,176 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 116,666 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਜਦ ਕਿ 2,848,395 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

Share this Article
Leave a comment