ਨਵੀਂ ਦਿੱਲੀ : ਕੇਂਦਰੀ ਗ੍ਰਹਿ ਅਮਿਤ ਸ਼ਾਹ ਠੀਕ ਹੋ ਚੁੱਕੇ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਏਮਜ਼ ਤੋਂ ਛੁੱਟੀ ਮਿਲ ਜਾਵੇਗੀ। ਇਸ ਦੀ ਜਾਣਕਾਰੀ ਏਮਜ਼ ਦਿੱਲੀ ਨੇ ਸ਼ਨੀਵਾਰ ਨੂੰ ਦਿੱਤੀ ਹੈ।
ਦੱਸ ਦੇਈਏ ਕਿ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਕਾਰਨ 18 ਅਗਸਤ ਨੂੰ ਦਿੱਲੀ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਏਮਜ਼ ਤੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਤਿੰਨ ਦਿਨਾਂ ਤੋਂ ਸਰੀਰ ਵਿੱਚ ਦਰਦ ਦੀ ਸ਼ਿਕਾਇਤ ਸੀ ਅਤੇ ਥਕਾਵਟ ਮਹਿਸੂਸ ਹੋ ਰਹੀ ਸੀ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖਲ ਸਨ।
ਦੱਸ ਦੇਈਏ ਕਿ ਇਸ ਮਹੀਨੇ 2 ਅਗਸਤ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। 14 ਅਗਸਤ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ।