ਚੰਡੀਗੜ੍ਹ : ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਆਪਣੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਚੰਡੀਗੜ੍ਹ ਰਹਿੰਦੇ ਬਾਕੀ ਪਰਿਵਾਰਕ ਮੈਂਬਰਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਇਸ ਮੌਕੇ ਵਿਧਾਇਕ ਰਣਦੀਪ ਸਿੰਘ ਨਾਭਾ ਵਲੋਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।
ਉਥੇ ਹੀ ਵਿਧਾਇਕ ਕਾਕਾ ਰਣਦੀਪ ਸਿੰਘ ਵੱਲੋਂ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਹੈ ਜੇਕਰ ਤੁਹਾਨੂੰ ਬੁਖਾਰ ਤੇ ਖੰਗ ਹੈ ਜਾਂ ਤੁਸੀਂ ਕਿਸੇ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਏ ਹੋ ਤਾਂ ਆਪਣਾ ਟੈਸਟ ਜਰੂਰ ਕਰਵਾਓ। ਤੁਸੀਂ ਸਿੱਧੇ ਸਰਕਾਰੀ ਹਸਪਤਾਲ ਵਿੱਚ ਜਾ ਕੇ ਬਿਨਾਂ ਕਿਸੇ ਡਾਕਟਰੀ ਪ੍ਰੈਸਕ੍ਰਿਪਸ਼ਨ ਤੋਂ ਟੈਸਟ ਕਰਵਾ ਸਕਦੇ ਹੋ।ਮੇਰੀ ਆਪ ਸਭ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਕੋਰੋਨਾ ਬਹੁਤ ਹੀ ਘਾਤਕ ਬਿਮਾਰੀ ਹੈ। ਇਸ ਦੇ ਵੱਧ ਰਹੇ ਪ੍ਰਕੋਪ ਕਾਰਨ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਬਿਨਾਂ ਕੰਮ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਤੇ ਲੋਕਾਂ ਨੂੰ ਸਰਕਾਰ ਵੱਲੋਂ ਬਣਾਏ ਗਏ ਕੋਰੋਨਾ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ।
ਮੈਂ ਆਪ ਸਭ ਦਾ ਧੰਨਵਾਦੀ ਹੈ ਕਿ ਤੁਸੀਂ ਮੇਰੀ ਸਿਹਤਯਾਬੀ ਲਈ ਸੁਭ-ਕਾਮਨਵਾਂ ਭੇਜੀਆਂ। ਮੈਂ ਵੀ ਪ੍ਰਮਾਤਮਾ ਅੱਗੇ ਅਰਦਾਸ਼ ਕਰਦਾ ਹਾਂ ਕਿ ਉਹ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਇਸ ਭਿਆਨਕ ਬਿਮਾਰੀ ਤੋਂ ਸੁਰੱਖਿਅਤ ਰੱਖੇ।